29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

'ਰੰਗਲਾ ਪੰਜਾਬ ਵਿਕਾਸ ਸਕੀਮ' ਅਧੀਨ ਪੰਚਾਇਤਾਂ ਨੂੰ ਬੀ.ਡੀ.ਪੀ.ਓ. ਦਫ਼ਤਰ ਵਿਖੇ ਵੰਡੇ ਗ੍ਰਾਂਟਾਂ ਦੇ ਚੈੱਕ <br/>

Ad Position 21
No active advertisement
ਅਜੀਤ ਡੈਸਕ 24-04-2026
ਫਗਵਾੜਾ, 23 ਅਪੈ੍ਰਲ (ਹਰਜੋਤ ਸਿੰਘ ਚਾਨਾ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸਮਾਗਮ ਦਾ ਆਯੋਜਨ ਬੀ.ਡੀ.ਪੀ.ਓ. ਲਖਵਿੰਦਰ ਕਲੇਰ ਦੀ ਅਗਵਾਈ ਹੇਠ ਆਯੋਜਿਤ ਹੋਇਆ | ਜਿਸ 'ਚ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਤੇ ਹਲਕਾ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਫਗਵਾੜਾ ਹਲਕੇ ਦੀਆਂ ਪੰਚਾਇਤਾਂ ਨੂੰ ਪੰਜਾਬ ਸਰਕਾਰ ਦੀ 'ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਗ੍ਰਾਂਟਾਂ ਦੇ ਚੈੱਕ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਬੀ.ਡੀ.ਪੀ.ਓ. ਲਖਵਿੰਦਰ ਕਲੇਰ ਨੇ ਦੱਸਿਆ ਕਿ ਇਲਾਕੇ ਦੇ 14 ਪਿੰਡਾਂ ਦੀਆਂ ਪੰਚਾਇਤਾਂ ਨੂੰ ਕਰੀਬ 42 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਲਈ ਅੱਜ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਸਕੇਗਾ | ਸਮਾਗਮ ਦੌਰਾਨ ਸਰਪੰਚਾਂ ਤੇ ਪੰਚਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਹਰਜੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ 'ਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ ਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿੰਡਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਪਰ ਮੌਜੂਦਾ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ | ਸਮਾਗਮ ਨੂੰ ਸੀਨੀਅਰ ਆਗੂ ਗੁਰਦੀਪ ਸਿੰਘ ਦੀਪਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਿਰਨਾ ਖੇੜਾ, ਅਮਰਿੰਦਰ ਸਿੰਘ ਬਲਾਕ ਪ੍ਰਧਾਨ ਤੇ ਰਵੀ ਕੁਮਾਰ ਮੰਤਰੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਕੁਲਦੀਪ ਕੁਮਾਰ ਸਰਪੰਚ ਜਗਤਪੁਰ ਜੱਟਾਂ, ਸੁਰਜੀਤ ਕੁਮਾਰ ਸਰਪੰਚ ਠੱਕਰਕੀ, ਮੀਨਾ ਕੁਮਾਰੀ ਸਰਪੰਚ ਭਾਖੜੀਆਣਾ, ਨਰਿੰਦਰ ਸਿੰਘ ਸਰਪੰਚ ਮਾਧੋਪੁਰ, ਆਗਿਆਪਾਲ ਸਿੰਘ ਸਰਪੰਚ ਖਲਵਾੜਾ, ਸੁਰਿੰਦਰ ਸਿੰਘ ਸਰਪੰਚ ਖਲਵਾੜਾ ਕਲੋਨੀ, ਸਰਬਜੀਤ ਸਿੰਘ ਸਰਪੰਚ ਖੁਰਮਪੁਰ, ਕੁਲਵਿੰਦਰ ਕੌਰ ਸਰਪੰਚ ਮਲਕਪੁਰ, ਨਿਰਮਲ ਸਿੰਘ ਸਰਪੰਚ ਰਾਵਲਪਿੰਡੀ, ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ, ਪੁਰਸ਼ੋਤਮ ਲਾਲ ਸਰਪੰਚ ਵਾਹਦ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਕੌਮਾਂਤਰੀ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਬਿਜਲੀ ਸਪਲਾਈ 'ਚ ਸੁਧਾਰ ਨਾ ਹੋਣ 'ਤੇ ਬੀ. ਕੇ. ਯੂ. ਏਕਤਾ ਡਕੌਂਦਾ 27 ਨੂੰ ਸਰਕਲ ਦਫ਼ਤਰ ਮੂਹਰੇ ਧਰਨਾ ਦੇਵੇਗੀ-ਹਰਜਿੰਦ...
Ad Position 24