29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਕੌਮਾਂਤਰੀ ਧਰਤੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 24-04-2026
ਖਲਵਾੜਾ, 23 ਅਪ੍ਰੈਲ (ਮਨਦੀਪ ਸਿੰਘ ਸੰਧੂ)-ਸਰਕਾਰੀ ਐਲੀਮੈਂਟਰੀ ਸਕੂਲ ਸਪਰੋੜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਅਤੇ ਮੈਡਮ ਕਾਜਲ ਦੀ ਦੇਖਰੇਖ ਵਿੱਚ ਕੌਮਾਂਤਰੀ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਅਧਿਆਪਕ ਗਣੇਸ਼ ਭਗਤ ਨੇ ਵਿਦਿਆਰਥੀਆਂ ਨੂੰ ਦੱਸਿਆ ਇਸ ਵਕਤ ਧਰਤੀ ਦੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਪ੍ਰਦੂਸ਼ਣ ਨੂੰ ਘਟਾਉਣ ਪ੍ਰਤੀ ਸਾਨੂੰ ਸਾਰਿਆਂ ਨੂੰ ਸੁਚੇਤ ਹੋਣਾ ਚਾਹੀਦਾ ਹੈ | ਇਸ ਸਮੇਂ ਆਮਲੀ ਤਪਸ਼ ਨੂੰ ਘਟਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ | ਕੂੜਾ ਘਟਾ ਕੇ ਅਸੀਂ ਧਰਮ ਮਾਂ ਦੀ ਸੰਭਾਲ ਕਰ ਸਕਦੇ ਹਾਂ | ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਸ਼ੁੱਧ ਵਾਤਾਵਰਨ ਵਿਚ ਰਹਿ ਸਕਣ | ਧਰਤੀ ਸਾਡਾ ਘਰ ਹੈ | ਇਸ ਸੰਭਾਲ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵੱਲੋਂ ਆਪਣੀ ਵਡਮੁੱਲੀ ਸੋਚ ਦੁਆਰਾ ਧਰਤੀ ਬਚਾਉਣ, ਜੰਗਲਾ ਦੀ ਕਟਾਈ ਨਾ ਕਰਨ, ਪਾਣੀ ਦੀ ਸੰਭਾਲ, ਪਲਾਸਟਿਕ ਲਿਫਾਇਆ ਦੀ ਵਰਤੋਂ ਨਾ ਕਰਨ, ਮੌਸਮੀ ਬਦਲਾਅ ਤੋਂ ਬਚਾਅ ਆਦਿ ਪੋਸਟ ਬਣਾ ਸਮਾਜ ਨੂੰ ਪ੍ਰੇਰਿਤ ਕਰਨ ਦਾ ਪ੍ਰਣ ਲਿਆ | ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਉਹ ਆਪਣੇ ਘਰਾਂ ਜਾਂ ਆਪਣੇ ਆਲੇ ਦੁਆਲੇ ਪੌਦੇ ਲਗਾਉਣ ਦਾ ਪ੍ਰਣ ਲਿਆ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਕਾਜਲ, ਲਕਸ਼ਮੀ ਨੇ ਵਡਮੁੱਲਾ ਯੋਗਦਾਨ ਪਾਇਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਵਿਦਿਆਰਥੀ ਦੇ ਮਾਪਿਆਂ ਨੇ ਸ਼ਾਮਲ ਹੋਏ | ਵਾਤਾਵਰਨ ਸਬੰਧੀ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ 'ਰੰਗਲਾ ਪੰਜਾਬ ਵਿਕਾਸ ਸਕੀਮ' ਅਧੀਨ ਪੰਚਾਇਤਾਂ ਨੂੰ ਬੀ.ਡੀ.ਪੀ.ਓ. ਦਫ਼ਤਰ ਵਿਖੇ ਵੰਡੇ ਗ੍ਰਾਂਟਾਂ ਦੇ ਚੈੱਕ <br/>
Ad Position 24