29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੋਦੀ ਸਰਕਾਰ ਵਲੋਂ ਲਾਗੂ ਨਵੇਂ ਲੇਬਰ ਕੋਡ ਦੇਸ਼ ਦੇ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਹਮਲਾ-ਜਥੇਦਾਰ ਸਰੂਪ ਸਿੰਘ <br/>

Ad Position 21
No active advertisement
ਅਜੀਤ ਡੈਸਕ 24-04-2026
ਫਗਵਾੜਾ, 23 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਸਰੂਪ ਸਿੰਘ ਖਲਵਾੜਾ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਲੇਬਰ ਕੋਡਾਂ ਦਾ ਤਿੱਖਾ ਵਿਰੋਧ ਕਰਦਿਆਂ ਮਜ਼ਦੂਰ ਸੰਗਠਨਾਂ ਵਲੋਂ ਕੀਤੇ ਜਾ ਰਹੇ ਵਿਰੋਧ ਅਤੇ ਸੰਘਰਸ਼ ਨੂੰ ਜਾਇਜ਼ ਕਰਾਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮਜ਼ਦੂਰ ਜਥੇਬੰਦੀਆਂ ਦੇ ਨਾਲ ਡਟ ਕੇ ਖੜ੍ਹਾ ਹੈ | ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਜਿਵੇਂ ਪਹਿਲਾਂ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਿਆ ਸੀ, ਉਸੇ ਤਰ੍ਹਾਂ ਹੁਣ ਮਜ਼ਦੂਰ ਵਿਰੋਧੀ ਲੇਬਰ ਕੋਡ ਵਾਪਸ ਲੈਣੇ ਹੀ ਪੈਣਗੇ | ਉਨ੍ਹਾਂ ਕਿਹਾ ਕਿ ਬੀਤੀ 1 ਅਪ੍ਰੈਲ ਤੋਂ ਲਾਗੂ ਕੀਤੇ ਨਵੇਂ ਲੇਬਰ ਕੋਡਾਂ ਵਿੱਚ ਕਈ ਅਜਿਹੀਆਂ ਇਤਰਾਜ਼ ਯੋਗ ਧਾਰਾਵਾਂ ਸ਼ਾਮਲ ਹਨ ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਸਖ਼ਤ ਵਿਰੋਧ ਕਰਦਾ ਹੈ | ਉਨ੍ਹਾਂ ਦੱਸਿਆ ਕਿ ਨਵੇਂ ਲੇਬਰ ਕੋਡ ਅਨੁਸਾਰ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕਰਨਾ ਮਜ਼ਦੂਰ ਵਰਗ ਦੇ ਉਸ ਖੂਨੀ ਸੰਘਰਸ਼ ਦਾ ਨਿਰਾਦਰ ਹੈ, ਜਿਸ ਨਾਲ ਦੁਨੀਆ ਦੇ ਮਜ਼ਦੂਰਾਂ ਨੇ 8 ਘੰਟੇ ਮਜ਼ਦੂਰੀ ਦਾ ਅਧਿਕਾਰ ਪ੍ਰਾਪਤ ਕੀਤਾ ਸੀ |

Ad Position 22
No active advertisement
ਪਿਛਲੀ ਖ਼ਬਰ ਜੀ.ਟੀ. ਰੋਡ ਬੱਸ ਅੱਡਾ ਢਿਲਵਾਂ ਵਿਖੇ ਜਲੰਧਰ ਦੀ ਤਰਫ਼ ਜਾਣ ਲਈ ਪੱਕਾ ਬੱਸ ਅੱਡਾ ਬਣਾਉਣ ਦੀ ਮੰਗ ਅਗਲੀ ਖ਼ਬਰ ਅਕਾਲੀ ਦਲ ਚੋਣਾਂ ਜਿੱਤ ਕੇ ਨਗਰ ਕੌਂਸਲ 'ਤੇ ਕਬਜ਼ਾ ਕਰੇਗੀ-ਕਰਨਜੀਤ ਆਹਲੀ
Ad Position 24