ਸੁਲਤਾਨਪੁਰ ਲੋਧੀ, 23 ਅਪ੍ਰੈਲ (ਥਿੰਦ)-ਹਲਕੇ ਦੀ ਸਿਆਸਤ 'ਚ ਪਿਛਲੇ ਕਾਫੀ ਸਮੇਂ ਤੋਂ ਸਰਗਰਮ ਰਹੇ ਬਲਬੀਰ ਸਿੰਘ ਭਗਤ, ਜਿਨ੍ਹਾਂ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਟਿੱਬਾ ਵਿਖੇ ਗੁਰਦੁਆਰਾ ਪੱਤੀ ਪਹੂ ਕੀ ਵਿਖੇ 12 ਤੋਂ 1 ਵਜੇ ਤੱਕ ਕਰਵਾਏ ਜਾਣਗੇ | ਬਲਬੀਰ ਸਿੰਘ ਭਗਤ ਦੇ ਦਿਹਾਂਤ ਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਉਪਿੰਦਰਜੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਇੰਜੀਨੀਅਰ ਸਵਰਨ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਐਸ. ਸੀ. ਵਿੰਗ ਦੋਆਬਾ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਸੁਰਜੀਤ ਸਿੰਘ ਢਿੱਲੋਂ, ਬੀਬੀ ਜਸਵਿੰਦਰ ਕੌਰ ਟਿੱਬਾ, ਆਪ ਆਗੂ ਗੁਰਵਿੰਦਰ ਕੌਰ, ਸਾਬਕਾ ਐਸ. ਡੀ. ਓ. ਸੁਖਦੇਵ ਸਿੰਘ, ਕਿਸਾਨ ਆਗੂ ਅਮਰਜੀਤ ਸਿੰਘ ਟਿੱਬਾ, ਸਾਬਕਾ ਸਰਪੰਚ ਸੂਰਤ ਸਿੰਘ ਅਮਰਕੋਟ, ਸਰਵਨ ਸਿੰਘ ਚੰਦੀ, ਪ੍ਰਧਾਨ ਪਿਆਰਾ ਸਿੰਘ, ਕਾਮਰੇਡ ਸੁਰਜੀਤ ਟਿੱਬਾ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |