29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੁਲਤਾਨਪੁਰ ਲੋਧੀ ਵਿਖੇ ਟੁੱਟੀਆਂ ਤੇ ਪੱਟੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ-ਸੁਖਵਿੰਦਰ ਸਿੰਘ ਹਾਜੀਪੁਰ <br/>

Ad Position 21
No active advertisement
ਅਜੀਤ ਡੈਸਕ 24-04-2026
ਹੁਸੈਨਪੁਰ, 23 ਅਪ੍ਰੈਲ (ਤਰਲੋਚਨ ਸਿੰਘ ਸੋਢੀ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲਿਜਾਣ ਦਾ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਸਲ ਪੰਜਾਬ ਦੀ ਕੀਤੀ ਤਰੱਕੀ ਦੀ ਕੋਲ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਤੇ ਸੁਲਤਾਨਪੁਰ ਲੋਧੀ ਵਿਖੇ ਟੁੱਟੀਆਂ ਸੜਕਾਂ ਤੇ ਪੱਟੀਆਂ ਨੂੰ ਸੜਕਾਂ ਦੇਖਣ ਤੋਂ ਮਿਲਦੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਹਾਜੀਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਤੋਂ ਸੁਲਤਾਨਪੁਰ ਲੋਧੀ ਦੀਆਂ ਕਈ ਚੰਗੀਆਂ ਭਲੀਆਂ ਸੜਕਾਂ ਪੁੱਟ ਕੇ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ, ਜਦ ਕਿ ਆਮ ਪਬਲਿਕ ਲਈ ਇਨ੍ਹਾਂ ਸੜਕਾਂ ਤੋਂ ਲੰਘਣਾ ਮੁਸ਼ਕਿਲਾਂ ਹੋਇਆ ਹੋਇਆ ਹੈ | ਇਨ੍ਹਾਂ ਟੁੱਟੀਆਂ ਸੜਕਾਂ ਕਾਰਨ ਕਈ ਵਾਰੀ ਇਥੇ ਕਈ ਲੋਕਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ, ਜਿਸ ਵੱਲ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਨੂੰ ਤੁਰੰਤ ਧਿਆਨ ਦਿੰਦਿਆਂ ਹੋਇਆ ਇਨ੍ਹਾਂ ਸੜਕਾਂ ਦੀ ਰਿਪੇਅਰ ਜਾਂ ਨਵੀਆਂ ਬਣਾਉਣ ਵੱਲ ਜਲਦ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਦੇਸ਼ ਵਿਦੇਸ਼ 'ਚੋਂ ਵੱਡੀ ਗਿਣਤੀ ਸੰਗਤਾਂ ਇਥੇ ਆਉਂਦੀਆਂ ਹਨ ਪਰ ਟੁੱਟੀਆਂ ਸੜਕਾਂ ਕਰਕੇ ਉਨ੍ਹਾਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਇਨਸਾਨੀਅਤ ਦੀ ਮਿਸਾਲ ਕਾਇਮ <br/> ਅਗਲੀ ਖ਼ਬਰ ਬੇਗੋਵਾਲ ਦੇ ਰਮੇਸ਼ ਕੁਮਾਰ ਸ਼ਰਮਾ ਨੇ ਜਰਮਨੀ 'ਚ ਚਮਕਾਇਆ ਕਸਬੇ ਦਾ ਨਾਂਅ <br/>
Ad Position 24