29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵਲੋਂ ਇਨਸਾਨੀਅਤ ਦੀ ਮਿਸਾਲ ਕਾਇਮ <br/>

Ad Position 21
No active advertisement
ਅਜੀਤ ਡੈਸਕ 24-04-2026
ਸੁਲਤਾਨਪੁਰ ਲੋਧੀ, 23 ਅਪ੍ਰੈਲ (ਨਰੇਸ਼ ਹੈਪੀ)-ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮਨੁੱਖਤਾ ਨੂੰ ਪਹਿਲ ਦਿੰਦੇ ਹੋਏ ਸੜਕ ਹਾਦਸੇ 'ਚ ਜ਼ਖਮੀ ਹੋਏ ਇਕ ਨੌਜਵਾਨ ਦੀ ਜਾਨ ਬਚਾਉਣ ਲਈ ਤੁਰੰਤ ਉਸ ਨੂੰ ਆਪਣੀ ਨਿੱਜੀ ਗੱਡੀ ਰਾਹੀਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾ ਕੇ ਇਲਾਜ ਸ਼ੁਰੂ ਕਰਵਾਇਆ | ਜਾਣਕਾਰੀ ਅਨੁਸਾਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਗੁਰਦੁਆਰਾ ਬੇਬੇ ਨਾਨਕੀ ਤੋਂ ਡੱਲਾ ਰੋਡ ਵੱਲ ਜਾ ਰਹੇ ਸਨ ਕਿ ਵੇਰਕਾ ਪਲਾਂਟ ਦੇ ਨੇੜੇ ਇਕ ਵਿਅਕਤੀ ਸੜਕ 'ਤੇ ਜ਼ਖ਼ਮੀ ਹਾਲਤ 'ਚ ਡਿੱਗਿਆ ਮਿਲਿਆ | ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਆਸ-ਪਾਸ ਮੌਜੂਦ ਦੁਕਾਨਦਾਰਾਂ ਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਹਸਪਤਾਲ ਪਹੁੰਚਾਇਆ ਵਿਧਾਇਕ ਰਾਣਾ ਨੇ ਦੱਸਿਆ ਕਿ ਸਮੇਂ ਸਿਰ ਇਲਾਜ ਮਿਲਣ ਕਾਰਨ ਜ਼ਖ਼ਮੀ ਦੀ ਹਾਲਤ ਹੁਣ ਖ਼ਤਰੇ ਤੋਂ ਬਾਹਰ ਹੈ | ਇਸ ਮੌਕੇ ਡਿਊਟੀ ਡਾਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 9 ਵਜੇ ਵਿਧਾਇਕ ਰਾਣਾ ਇਕ ਸੜਕ ਹਾਦਸੇ ਦਾ ਮਰੀਜ਼ ਲੈ ਕੇ ਹਸਪਤਾਲ ਪਹੁੰਚੇ ਸਨ | ਸਾਡੀ ਟੀਮ ਵਲੋਂ ਮਰੀਜ਼ ਮਨਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਤਰਾੜ, ਜ਼ਿਲ੍ਹਾ ਜਲੰਧਰ ਦਾ ਇਲਾਜ ਚੱਲ ਰਿਹਾ ਹੈ ਅਤੇ ਉਸਦੀ ਹਾਲਤ ਸਥਿਰ ਹੈ | ਵਿਧਾਇਕ ਰਾਣਾ ਦੇ ਮਨੁੱਖਤਾ ਭਰੇ ਕਦਮ ਦੀ ਇਲਾਕੇ ਭਰ 'ਚ ਕਾਫ਼ੀ ਸਰਾਹਨਾ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਲਾਹੀ ਸੁਸਾਇਟੀ ਵਿਖੇ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਟੁੱਟੀਆਂ ਤੇ ਪੱਟੀਆਂ ਸੜਕਾਂ ਕਾਰਨ ਲੋਕ ਪ੍ਰੇਸ਼ਾਨ-ਸੁਖਵਿੰਦਰ ਸਿੰਘ ਹਾਜੀਪੁਰ <br/>
Ad Position 24