29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਕਰਵਾਇਆ ਵਿਸ਼ਵ ਧਰਤ ਦਿਵਸ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 24-04-2026
ਕਪੂਰਥਲਾ, 23 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. 'ਚ ਵਿਸ਼ਵ ਧਰਤ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ, ਜਿਸ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਸਕੂਲ ਦੀ ਪਿ੍ੰਸੀਪਲ ਡਿੰਪਲ ਸ਼ਰਮਾ ਤੇ ਹੋਰ ਸਟਾਫ਼ ਮੈਂਬਰਾਂ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਤੇ ਬਾਅਦ 'ਚ ਸੀਨੀਅਰ ਵਿਦਿਆਰਥੀਆਂ ਨੇ ਪੋਸਟਰ ਬਣਾਉਣ ਤੇ ਸਲੋਗਨ ਲਿਖਣ ਦੀਆਂ ਗਤੀਵਿਧੀਆਂ ਰਾਹੀਂ ਆਪਣੀ ਸਿਰਜਣਾਤਮਿਕਤਾ ਤੇ ਵਾਤਾਵਰਨ ਸੰਬੰਧੀ ਜਾਗਰੂਕਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਬੀਬੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਆਧਾਰ ਹਨ, ਇਹ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ 'ਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਬੀਬੀ ਗੁਰਪ੍ਰੀਤ ਕੌਰ ਦੀ ਅਗਵਾਈ 'ਚ ਇੰਜ. ਹਰਨਿਆਮਤ ਕੌਰ, ਪਿ੍ੰਸੀਪਲ ਡਿੰਪਲ ਸ਼ਰਮਾ ਤੇ ਸਕੂਲ ਦੇ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਮਿਲ ਕੇ ਸਕੂਲ ਦੇ ਕੰਪਲੈਕਸ 'ਚ ਫਲਦਾਰ ਤੇ ਛਾਂਦਾਰ ਬੂਟੇ ਲਗਾਏ | ਇਸ ਮੁਹਿੰਮ ਵਿਚ ਕਿੰਡਰ ਗਾਰਟਨ ਦੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ 'ਚ ਲਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਪੁਸਤਕਾਂ ਸਾਡੇ ਗਿਆਨ ਤੇ ਬੌਧਿਕ ਹੁਨਰ ਦੇ ਨਾਲ-ਨਾਲ ਪੜ੍ਹਨ ਲਿਖਣ ਦੇ ਹੁਨਰ 'ਚ ਵੀ ਵਾਧਾ ਕਰਦੀਆਂ ਹਨ-ਡਾ. ਅਰਚਨਾ ਗਰਗ
Ad Position 24