29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਆਨੰਦ ਪਬਲਿਕ ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ 'ਬੈਸਟ ਆਊਟ ਆਫ ਵੇਸਟ' ਮੁਕਾਬਲੇ 'ਚ ਦੂਜਾ ਸਥਾਨ ਲਿਆ

Ad Position 21
No active advertisement
ਅਜੀਤ ਡੈਸਕ 24-04-2026
ਕਪੂਰਥਲਾ, 23 ਅਪ੍ਰੈਲ (ਵਿ.ਪ੍ਰ.)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀਆਂ ਹੋਣਹਾਰ ਵਿਦਿਆਰਥਣਾਂ ਨਵਰੀਤ ਕੌਰ, ਅਰਮਾਨਪ੍ਰੀਤ ਕੌਰ ਤੇ ਸਤਬੀਰ ਕੌਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ 'ਚ ਵਿਸ਼ਵ ਧਰਤ ਦਿਵਸ 'ਤੇ ਕਰਵਾਏ 'ਬੈਸਟ ਆਊਟ ਆਫ ਵੇਸਟ' ਮੁਕਾਬਲੇ 'ਚ ਦੂਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪਿ੍ੰਸੀਪਲ ਡਾ. ਦੀਪਕ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਸੇਵ ਪਲੈਨੇਟ ਅਰਥ ਦੇ ਸੰਦੇਸ਼ ਨੂੰ ਧਿਆਨ 'ਚ ਰੱਖਦੇ ਹੋਏ ਕਾਗ਼ਜ਼, ਪਲਾਸਟਿਕ ਤੇ ਮੁੜ ਵਰਤੋਂ 'ਚ ਆਉਣ ਵਾਲੀਆਂ ਵਸਤੂਆਂ ਨਾਲ ਬਹੁਤ ਹੀ ਖ਼ੂਬਸੂਰਤ ਸਿਖਲਾਈ ਵਾਲੇ ਮਾਡਲ ਬਣਾਏ ਤੇ ਉਨ੍ਹਾਂ ਦੇ ਪ੍ਰਦਰਸ਼ਨ ਨੇ ਇਹ ਸਾਬਿਤ ਕੀਤਾ ਕਿ ਬੇਕਾਰ ਚੀਜ਼ਾਂ ਨੂੰ ਵੀ ਵਧੀਆ ਢੰਗ ਨਾਲ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ | ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਤੇ ਡਾਇਰੈਕਟਰ ਰੁਚੀ ਆਨੰਦ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਮੁਕਾਬਲੇ 'ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਅਗਵਾਈ ਗਤੀਵਿਧੀ ਇੰਚਾਰਜ ਨੇਹਾ ਜੋਸ਼ੀ, ਕਰੁਣਾ, ਪੂਜਾ ਡਾਵਰ ਤੇ ਅਧਿਆਪਕਾ ਬਲਜੀਤ ਕੌਰ ਦੇ ਸਹਿਯੋਗ ਨਾਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਵਰਗੀ ਡਾਇਨਾ ਨਾਲ ਆਪਣੇ ਸਬੰਧਾਂ ਲਈ ਜਾਣੇ ਜਾਂਦੇ ਡਾ. ਹਸਨਤ ਖਾਨ ਮੁੜ ਪਾਕਿਸਤਾਨ ਚਲੇ ਗਏ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ 'ਚ ਲਾਇਆ ਜਾਗਰੂਕਤਾ ਕੈਂਪ
Ad Position 24