29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਮੋਤੀ ਬਾਜ਼ਾਰ ਵਿਖੇ ਹੋਈ ਲੜਾਈ ਦੌਰਾਨ 3 ਵਿਅਕਤੀ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 24-04-2026
ਫਗਵਾੜਾ, 23 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇਥੋਂ ਦੇ ਮੋਤੀ ਬਾਜ਼ਾਰ ਇਲਾਕੇ 'ਚ ਦੋ ਪਰਿਵਾਰਾਂ ਦਰਮਿਆਨ ਚੱਲ ਰਿਹਾ ਤਣਾਅ ਵੱਧ ਗਿਆ ਤੇ ਦੋਨਾਂ ਵਿਚਕਾਰ ਹੋਈ ਲੜਾਈ ਦੌਰਾਨ ਤਿੰਨ ਮੈਂਬਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ | ਘਟਨਾ ਸੰਬੰਧੀ ਮਦਨ ਲਾਲ ਵਾਸੀ ਮੋਤੀ ਬਾਜ਼ਾਰ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਬੈਠੇ ਹੋਏ ਸਨ ਕਿ ਇਸ ਦੌਰਾਨ ਪੰਜ ਤੋਂ ਛੇ ਨੌਜਵਾਨ ਮੌਕੇ 'ਤੇ ਆਏ ਤੇ ਆਉਂਦੇ ਹੀ ਉਨ੍ਹਾਂ 'ਤੇ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਹਮਲੇ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਤੇ ਉਹ ਜ਼ਖ਼ਮੀ ਹੋ ਗਏ | ਉਨ੍ਹਾਂ ਦੱਸਿਆ ਕਿ ਮਹਿਲਾਵਾਂ ਵਿਚਕਾਰ ਹੋਏ ਕਿਸੇ ਆਪਸੀ ਝਗੜੇ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ | ਜਾਣਕਾਰੀ ਦਿੰਦੇ ਹੋਏ ਮਹਿਲਾ ਜਸਵਿੰਦਰ ਕੌਰ ਨੇ ਦੱਸਿਆ ਕਿ ਇਸ ਹਮਲੇ 'ਚ ਉਸ ਦਾ ਸਹੁਰਾ, ਉਸ ਦਾ ਪਤੀ ਤੇ ਇਕ ਹੋਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਹੋ ਗਏ | ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਐਸ. ਐਚ. ਓ. ਸਿਟੀ ਅਮਨਪ੍ਰੀਤ ਕੌਰ ਪੁਲਿਸ ਫ਼ੋਰਸ ਸਮੇਤ ਮੌਕੇ 'ਤੇ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ | ਐਸ. ਐਚ. ਓ. ਨੇ ਦੱਸਿਆ ਕਿ ਦੋਨਾਂ ਧਿਰਾਂ ਵਿਚਕਾਰ ਕਿਸੇ ਨਾਲੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਜਿਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਲੜਾਈ ਹੋਈ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਬਿਆਨ ਲੈਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਲਗਾਉਣ ਦੀ ਘਟਨਾਵਾਂ ਨੂੰ ਸਖ਼ਤੀ ਨਾਲ ਕਾਬੂ ਪਾਉਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਜਾਵੇ-ਡੀ. ਸੀ. <br/... ਅਗਲੀ ਖ਼ਬਰ ਤਲਵੰਡੀ ਚੌਧਰੀਆਂ ਪੁਲਿਸ ਵਲੋਂ ਨਾਜਾਇਜ਼ ਪਿਸਟਲ ਬਰਾਮਦ, ਦੋ ਵਿਅਕਤੀ ਗਿ੍ਫ਼ਤਾਰ <br/>
Ad Position 24