ਕਪੂਰਥਲਾ, 23 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਬੀਤੀ ਰਾਤ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਸਾਇੰਸ ਸਿਟੀ ਚੌਕੀ ਦੇ ਏ. ਐਸ. ਆਈ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਪਵਨ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਜਲੰਧਰ ਜੋ ਕਿ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲੰਧਰ ਵੱਲ ਨੂੰ ਜਾ ਰਹੇ ਸੀ ਤਾਂ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਅਤੇ ਅੱਜ ਜ਼ਖ਼ਮੀ ਵਿਅਕਤੀ ਪਵਨ ਕੁਮਾਰ ਦੀ ਜਲੰਧਰ ਦੇ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਣਪਛਾਤੇ ਵਾਹਨ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ ਤੇ ਲਾਸ਼ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |