ਕਪੂਰਥਲਾ, 23 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਇਕ ਬੱਚੀ ਨੂੰ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਇਸ ਸੰਬੰਧੀ ਐਮਰਜੈਂਸੀ 'ਚ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਬਿਆਸ ਦੇ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਪਈ ਇਕ ਬੱਚੀ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਉਨ੍ਹਾਂ ਦੱਸਿਆ ਕਿ ਉਕਤ ਬੱਚੀ ਦੀ ਅਜੇ ਤੱਕ ਕੋਈ ਪਹਿਚਾਣ ਨਹੀਂ ਹੋ ਸਕੀ ਹੈ ਤੇ ਉਸ ਦਾ ਇਲਾਜ ਜਾਰੀ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |