28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 24-04-2026

ਫਗਵਾੜਾ, 23 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਖਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹੇੜੂ ਪੀਜੀਆਂ 'ਚੋਂ ਆ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਵਿਅਕਤੀ ਦੀ ਪਛਾਣ ਤਰਲੋਕ ਚੰਦ ਉਰਫ਼ ਕਾਲੀ ਪੁੱਤਰ ਲੇਟ ਸਵਰਨਾ ਰਾਮ ਵਾਸੀ ਪਿੰਡ ਪੰਡੋਰੀ ਗੰਗਾ ਸਿੰਘ ਮੇਹਟੀਆਣਾ ਵਜੋਂ ਹੋਈ ਹੈ | ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਐਸ. ਐਚ. ਓ. ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਟੀ-ਪੁਆਇੰਟ ਭੋਗਪੁਰ ਲਾਗਿਓਾ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀ ਦੀ ਪਛਾਣ ਵਿਜੇ ਕੁਮਾਰ, ਪਵਨ ਕੁਮਾਰ ਪੁੱਤਰਾਨ ਕਸ਼ਮੀਰੀ ਲਾਲ ਵਾਸੀ ਭਬਿਆਣਾ ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਤੇ ਫੈਮਿਲੀ ਪੈਨਸ਼ਨਰ ਐਸ. ਬੀ. ਆਈ. ਬੈਂਕ ਦੇ ਖਾਤਾਧਾਰਕ ਆਪਣਾ ਡਿਜੀਟਲ ਲਾਈਵ ਸਰਟੀਫਿਕੇਟ ਦੇਣ-ਪੈਨਸ਼ਨਰ ਆਗੂ... ਅਗਲੀ ਖ਼ਬਰ ਬੇਹੋਸ਼ੀ ਦੀ ਹਾਲਤ ਵਿਚ 12 ਸਾਲਾ ਬੱਚੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ
Ad Position 24