ਨਡਾਲਾ, 23 ਅਪ੍ਰੈਲ (ਰਘਬਿੰਦਰ ਸਿੰਘ)-ਭੁਲੱਥ 'ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਿੰਡ ਡਾਲਾ ਦੇ ਸਾਬਕਾ ਸਰਪੰਚ ਮੋਹਨ ਸਿੰਘ ਡਾਲਾ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਸਿਧਾਂਤਾਂ ਤੋਂ ਪ੍ਰਭਾਵਿਤ ਹੋ ਕੇ ਅਤੇ ਗੁਰਦੇਵ ਸਿੰਘ ਸੰਧੂ, ਤਰਨਤਾਰਨ (ਸਾਬਕਾ ਚੇਅਰਮੈਨ ਪੰਜਾਬ) ਦੀ ਪ੍ਰੇਰਨਾ ਸਦਕਾ ਪਿੰਡ ਜੱਲੂਪੁਰ ਖੈੜਾ, ਵਿਖੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਵਲੋਂ ਮੋਹਨ ਸਿੰਘ ਡਾਲਾ ਤੇ ਸਾਥੀਆਂ ਨੂੰ ਸਿਰਪਾਓ ਭੇਟ ਕਰਕੇ ਪਾਰਟੀ ਚ ਸ਼ਾਮਿਲ ਕੀਤਾ | ਪਾਰਟੀ 'ਚ ਸ਼ਾਮਿਲ ਕਰਦਿਆਂ ਮਾਤਾ ਬਲਵਿੰਦਰ ਕੌਰ ਨੇ ਆਖਿਆ ਕਿ ਪਾਰਟੀ 'ਚ ਇਮਾਨਦਾਰ ਅਤੇ ਲੋਕ-ਹਿੱਤ 'ਚ ਕੰਮ ਕਰਨ ਵਾਲੇ ਵਰਕਰਾਂ ਦਾ ਚੜ੍ਹਦੀ ਕਲਾ ਨਾਲ ਹਮੇਸ਼ਾ ਸਵਾਗਤ ਕੀਤਾ ਜਾਵੇਗਾ | ਮੋਹਨ ਸਿੰਘ ਡਾਲਾ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਅਤੇ ਪੰਜਾਬ ਦੇ ਹੱਕਾਂ ਲਈ ਲੜਨ ਦੇ ਮਕਸਦ ਨਾਲ ਅਕਾਲੀ ਦਲ (ਵਾਰਸ ਪੰਜਾਬ ਦੇ) 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਸੂਬੇ ਦੇ ਹਿੱਤਾਂ ਲਈ ਕੀਤੀ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਇਲਾਕੇ ਦੇ ਕਈ ਆਗੂ ਤੇ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਵਲੋਂ ਮੋਹਨ ਸਿੰਘ ਡਾਲਾ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਗਿਆ |