28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸਕੂਲ ਮਕਸੂਦਪੁਰ ਵਿਖੇ ਧਰਤੀ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-04-2026
ਨਡਾਲਾ, 23 ਅਪ੍ਰੈਲ (ਰਘਬਿੰਦਰ ਸਿੰਘ)-ਸੰਤ ਮਾਝਾ ਸਿੰਘ ਕਰਮਜੋਤ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਕਸੂਦਪੁਰ ਵਿਖੇ ਧਰਤੀ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਵਾਤਾਵਰਨ ਦੀ ਸੰਭਾਲ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਪ੍ਰੋਗਰਾਮ ਦੀ ਅਗਵਾਈ ਕਰਦਿਆਂ ਪਿ੍ੰਸੀਪਲ ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਧਰਤੀ ਦੀ ਸੁਰੱਖਿਆ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪੌਦੇ ਲਗਾਉਣਾ, ਪਾਣੀ ਦੀ ਬੱਚਤ ਕਰਨੀ ਤੇ ਪ੍ਰਦੂਸ਼ਣ ਘਟਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਇਸ ਦੌਰਾਨ ਵਿਦਿਆਰਥੀਆਂ ਵਲੋਂ ਪੋਸਟਰ ਬਣਾਉਣ, ਨਾਰਿਆਂ ਤੇ ਭਾਸ਼ਨਾਂ ਰਾਹੀਂ ਧਰਤੀ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਗਿਆ | ਸਕੂਲ ਪ੍ਰਬੰਧਕਾਂ ਨੇ ਵੀ ਵਾਤਾਵਰਨ ਦੀ ਰੱਖਿਆ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਸੰਕਲਪ ਲਿਆ | ਅੰਤ 'ਚ ਸਕੂਲ ਪਰਿਵਾਰ ਵਲੋਂ ਸਾਰੇ ਨੂੰ ਧਰਤੀ ਦਿਵਸ ਮੌਕੇ ਵਾਤਾਵਰਨ ਸੰਭਾਲ 'ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਠੇਕਾ ਕਾਮਿਆਂ ਵਲੋਂ 16ਵੇਂ ਦਿਨ ਵੀ ਪਰਿਵਾਰਾਂ ਤੇ ਬੱਚਿਆਂ ਸਮੇਤ ਧਰਨਾ ਜਾਰੀ ਅਗਲੀ ਖ਼ਬਰ ਪ੍ਰਵਾਸੀ ਭਾਰਤੀਆਂ ਵਲੋਂ ਮਕਸੂਦਪੁਰ ਦੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਤੇ ਹੋਰ ਸਮੱਗਰੀ ਭੇਟ <br/>
Ad Position 24