12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 25-04-2026
ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਦੇ ਖ਼ੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ 'ਚ ਲਿਆਂਦੀ ਗਈ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ 'ਆਪ' ਦੇ ਹਲਕਾ ਇੰਚਾਰਜ ਸੱਜਣ ਚੀਮਾ ਵੀ ਮੌਜੂਦ ਸਨ | ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ | ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ 'ਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਿਲ ਕੀਤੀ | ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ 'ਚ ਸੂਬੇ ਦਾ 122 ਲੱਖ ਮੀਟਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ, ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਕਰੀਬ 76 ਲੱਖ ਮੀਟਰਿਕ ਟਨ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) 'ਤੇ ਖ਼ਰੀਦ ਕੀਤੀ ਗਈ ਹੈ ਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟਰਾਂਸਫ਼ਰ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿਚ 311155 ਮੀਟਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿਥਿਆ ਹੈ ਜਿਸ ਤਹਿਤ ਹੁਣ ਤੱਕ 251758.35 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ 'ਚੋਂ ਕਰੀਬ 243139 ਮੀਟਰਿਕ ਟਨ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਲਿਫ਼ਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਚੁੱਕੀ ਹੈ | ਕਣਕ ਦੀ ਲਿਫ਼ਟਿੰਗ ਸਮੇਂ ਸਿਰ ਨਾ ਹੋਣ ਦੀ ਗੱਲ ਨੂੰ ਇਹ ਕਹਿ ਕੇ ਟਾਲ ਗਏ ਕਿ ਸਾਡਾ ਮੁੱਖ ਕੰਮ ਪਹਿਲਾਂ ਕਿਸਾਨਾਂ ਦੀ ਕਣਕ ਖ਼ਰੀਦ ਕੇ ਉਨ੍ਹਾਂ ਦੇ ਖਾਤੇ ਵਿਚ ਉਨ੍ਹਾਂ ਦੀ ਬਣਦੀ ਰਕਮ ਪਾਉਣਾ ਹੈ ਉਸ ਤੋਂ ਬਾਅਦ ਲਿਫ਼ਟਿੰਗ ਵੀ ਕਰਵਾਈ ਜਾਵੇਗੀ | ਇਸ ਮੌਕੇ 'ਆਪ' ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਚੇਅਰਮੈਨ ਗੁਰਚਰਨ ਸਿੰਘ ਬਿੱਟੂ ਜੈਨਪੁਰ, ਬਲਦੇਵ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਪੰਚਾਇਤ ਸੰਮਤੀ ਦੇ ਵਾਈਸ ਚੇਅਰਮੈਨ ਲਾਭ ਸਿੰਘ ਧੰਜੂ, ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਗੋਲਡੀ, ਸਤਪਾਲ ਮਦਾਨ ਕੈਸ਼ੀਅਰ, ਸਰਪੰਚ ਮੇਜਰ ਸਿੰਘ ਜੈਨਪੁਰ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦਿਨੇਸ਼ ਧੀਰ, ਕੌਂਸਲਰ ਰਜਿੰਦਰ ਸਿੰਘ, ਸਰਪੰਚ ਗੁਰਦੇਵ ਸਿੰਘ ਪੱਪਾ, ਆੜਤੀ ਬਲਦੇਵ ਸਿੰਘ ਮੰਗਾ, ਨੰਬਰਦਾਰ ਜਤਿੰਦਰਜੀਤ ਸਿੰਘ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਸਾਬਕਾ ਸਰਪੰਚ ਹਰਦੇਵ ਸਿੰਘ ਨਸੀਰਪੁਰ, ਸੋਨੂੰ ਰਾਮੇ 'ਆਪ' ਆਗੂ, ਜਤਿੰਦਰ ਸੇਠੀ, ਠੇਕੇਦਾਰ ਰੋਸ਼ਨ ਲਾਲ, ਦਿਲਬਾਗ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਤੇ 'ਆਪ' ਆਗੂ ਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਵ ਏਕਤਾ ਦਿਵਸ 'ਤੇ ਸਤਿਸੰਗ ਭਵਨ ਕਪੂਰਥਲਾ 'ਚ 116 ਯੂਨਿਟ ਖ਼ੂਨ ਦਾਨ <br/> ਅਗਲੀ ਖ਼ਬਰ ਇੰਤਕਾਲ ਨਾਲ ਸੰਬੰਧਿਤ ਮਾਮਲਿਆਂ ਨੂੰ ਨਿਪਟਾਉਣ ਲਈ 'ਸਵੈ ਮਿਤਵਾ ਯੋਜਨਾ ਸਕੀਮ' 'ਚ ਤੇਜ਼ੀ ਲਿਆਂਦੀ ਜਾਵੇ-ਸਕੱਤਰ ਸਿੰਘ ਬ...
Ad Position 24