ਫਗਵਾੜਾ, 24 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਰਾਸ਼ਟਰੀ ਪੰਚਾਇਤੀ ਰਾਜ ਦਿਵਸ ਦੇ ਸੰਬੰਧ 'ਚ ਫਗਵਾੜਾ ਦੇ ਬੀ. ਡੀ. ਪੀ. ਓ. ਦਫ਼ਤਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ, ਜਿਸ ਦੀ ਪ੍ਰਧਾਨਗੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਕਲੇਰ ਨੇ ਕੀਤੀ ਜਦਕਿ ਮੁੱਖ ਬੁਲਾਰਿਆਂ ਵਜੋਂ ਸੇਵਾਮੁਕਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਬਲਾਸ ਬਾਗਲਾ ਅਤੇ ਪੰਚਾਇਤ ਯੂਨੀਅਨ ਬਲਾਕ ਫਗਵਾੜਾ ਦੇ ਪ੍ਰਧਾਨ ਨਰਿੰਦਰ ਸਿੰਘ ਸਰਪੰਚ ਮਾਧੋਪੁਰ ਵਲੋਂ ਸ਼ਿਰਕਤ ਕੀਤੀ ਗਈ | ਸਮਾਗਮ ਦੌਰਾਨ ਜਿਥੇ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਬਲਾਕ ਫਗਵਾੜਾ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਕੇ ਹੌਸਲਾ ਅਫਜਾਈ ਕੀਤੀ ਗਈ | ਉੱਥੇ ਹੀ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਪਹੁੰਚੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਬੀ. ਡੀ. ਪੀ. ਓ. ਲਖਵਿੰਦਰ ਕਲੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤਾਂ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ 'ਚ ਔਰਤਾਂ ਦਾ 50 ਫ਼ੀਸਦੀ ਰਾਖਵਾਂਕਰਨ ਕੀਤਾ ਗਿਆ ਹੈ | ਇਸ ਮੌਕੇ ਰਿੰਪਲ ਕੁਮਾਰ, ਵਰੁਣ ਬੰਗੜ, ਸੁਰਿੰਦਰ ਸਿੰਘ, ਕੁਲਵੰਤ ਕੌਰ, ਪਰਮਜੀਤ ਕੌਰ, ਸੁਨੀਤਾ, ਗੁਰਮੀਤ ਸਿੰਘ ਗੋਗੀ, ਹਰਵਿੰਦਰ ਸਿੰਘ, ਪਰਮਜੀਤ ਕੌਰ ਸਰਪੰਚ, ਪਵਨਜੀਤ ਕੌਰ, ਨਿਰਮਲ ਕੁਮਾਰ, ਬੀਬੀ ਰਾਣੋ ਆਦਿ ਹਾਜ਼ਰ ਸਨ |