ਕਪੂਰਥਲਾ, 24 ਅਪ੍ਰੈਲ (ਸਡਾਨਾ)-ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਸੀ. ਆਈ. ਏ. ਇੰਚਾਰਜ ਸਬ ਇੰਸਪੈਕਟਰ ਰਮਨ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਕੇਵਲ ਸਿੰਘ ਨੇ ਗਸ਼ਤ ਦੌਰਾਨ ਕਾਂਜਲੀ ਨੇੜੇ ਕਥਿਤ ਦੋਸ਼ੀ ਜਗਜੋਤ ਸਿੰਘ ਉਰਫ਼ ਜੱਗਾ ਵਾਸੀ ਮੁਸ਼ਕਵੇਦ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 500 ਗ੍ਰਾਮ ਅਫ਼ੀਮ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਸੀ. ਆਈ. ਏ. ਇੰਚਾਰਜ ਰਮਨ ਕੁਮਾਰ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਵਿਅਕਤੀ ਵਿਰੁੱਧ ਕਪੂਰਥਲਾ ਦੇ ਵੱਖ-ਵੱਖ ਥਾਣਿਆਂ 'ਚ ਲੁੱਟ ਖੋਹ, ਅਸਲ੍ਹਾ ਐਕਟ, ਇਰਾਦਾ ਕਤਲ, ਨਸ਼ਾ ਤਸਕਰੀ ਤੇ ਚੋਰੀ ਨਾਲ ਸੰਬੰਧਿਤ ਪੰਜ ਮਾਮਲੇ ਪਹਿਲਾਂ ਤੋਂ ਹੀ ਦਰਜ ਹਨ |