12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਬੈਸਟ ਆਊਟ ਆਫ਼ ਵੇਸਟ ਮੁਕਾਬਲੇ 'ਚੋਂ ਅੱਵਲ <br/>

Ad Position 21
No active advertisement
ਅਜੀਤ ਡੈਸਕ 25-04-2026
ਕਪੂਰਥਲਾ, 24 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ (ਕਪੂਰਥਲਾ) ਦੀਆਂ ਵਿਦਿਆਰਥਣਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ 'ਚ ਵਿਸ਼ਵ ਧਰਤੀ ਦਿਵਸ 'ਤੇ ਕਰਵਾਏ ਬੈੱਸਟ ਆਊਟ ਆਫ਼ ਵੇਸਟ' ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਥੇ ਵਰਨਣਯੋਗ ਹੈ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਬੇਕਾਰ ਸਮਗਰੀ ਨਾਲ ਸ਼ਾਨਦਾਰ ਮਾਡਲ ਤਿਆਰ ਕਰਕੇ ਜੱਜਾਂ ਨੂੰ ਪ੍ਰਭਾਵਿਤ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ, ਪਿ੍ੰਸੀਪਲ ਰਜਿੰਦਰ ਕੌਰ ਨੇ ਵਿਦਿਆਰਥਣਾਂ ਤੇ ਉਨ੍ਹਾਂ ਦੀਆਂ ਅਗਵਾਈ ਕਰਨ ਵਾਲੀਆਂ ਅਧਿਆਪਕਾ ਸ਼ਰਮੀਲਾ ਚੌਧਰੀ ਤੇ ਗੁਰਵੀਰ ਕੌਰ ਨੂੰ ਵੀ ਵਧਾਈ ਦਿੱਤੀ |
ਉਨ੍ਹਾਂ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਵਿੱਖ ਵਿਚ ਵੀ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਲਿਟਲ ਏਾਜਲਸ ਕੋ ਐਡ ਸਕੂਲ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਗਿ੍ਫ਼ਤਾਰ
Ad Position 24