ਕਪੂਰਥਲਾ, 24 ਅਪ੍ਰੈਲ (ਵਿ.ਪ੍ਰ.)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਇਕ ਸਮਾਗਮ ਕਰਵਾਇਆ | ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਸੰਬੰਧੀ ਗੀਤ ਪੇਸ਼ ਕੀਤਾ ਤੇ ਬਾਅਦ 'ਚ ਪਹਿਲੀ ਤੋਂ ਲੈ ਕੇ ਪੰਜਵੀਂ ਜਮਾਤ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਦੇ ਧਰਤੀ ਦਿਵਸ ਸੰਬੰਧੀ ਭਾਸ਼ਨ, ਕਵਿਤਾਵਾਂ, ਬੈੱਸਟ ਆਊਟ ਆਫ਼ ਦਾ ਵੇਸਟ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਇਨ੍ਹਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਕੂਲ ਦੀ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਇਨਾਮ ਤਕਸੀਮ ਕੀਤੇ | ਇਸ ਮੌਕੇ ਬੋਲਦਿਆਂ ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਤੇ ਪਾਣੀ ਬਚਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਸ਼ਵ ਧਰਤੀ ਦਿਵਸ ਦੇ ਮਹੱਤਵ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |