ਭੁਲੱਥ, 24 ਅਪ੍ਰੈਲ (ਮਨਜੀਤ ਸਿੰਘ ਰਤਨ)-ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ 'ਵਿਸ਼ਵ ਧਰਤੀ ਦਿਵਸ' ਦੇ ਸੰਬੰਧ 'ਚ ਡਰਾਇੰਗ ਮੁਕਾਬਲੇ ਕਰਵਾਏ ਗਏ | 'ਧਰਤੀ ਬਚਾਓ' ਵਿਸ਼ੇ 'ਤੇ ਆਧਾਰਿਤ ਇਸ ਮੁਕਾਬਲੇ 'ਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਤੇ ਬੱਚਿਆਂ ਨੇ ਆਪਣੀਆਂ ਰੰਗ-ਬਰੰਗਿਆਂ ਕਲਾਕਿ੍ਤੀਆਂ ਰਾਹੀਂ ਧਰਤੀ ਦੀ ਸੰਭਾਲ, ਰੁੱਖ ਲਗਾਉਣ, ਪਾਣੀ ਬਚਾਉਣ ਤੇ ਪ੍ਰਦੂਸ਼ਣ ਰੋਕਣ ਦਾ ਸੁਨੇਹਾ ਦਿੱਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਰੱਖਿਆ ਕਰਨਾ ਹਰ ਇਕ ਨਾਗਰਿਕ ਦਾ ਫ਼ਰਜ਼ ਹੈ | ਉਨ੍ਹਾਂ ਬੱਚਿਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਵੱਧ ਤੋਂ ਵੱਧ ਰੁੱਖ ਲਗਾਉਣ ਤੇ ਕੁਦਰਤੀ ਸਰੋਤਾਂ ਦੀ ਸੰਜਮ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ |