ਸੁਲਤਾਨਪੁਰ ਲੋਧੀ, 24 ਅਪ੍ਰੈਲ (ਥਿੰਦ)-ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਲੋਂ ਵਿਸ਼ਵ ਕਰਾਟੇ ਫੈਡਰੇਸ਼ਨ ਦੇ ਏ ਗ੍ਰੇਡ ਰੈਫ਼ਰੀ ਛੀਹਾਨ ਜਗਮੋਹਨ ਵਿਜ਼ ਨੇ ਨੋਰਥ ਇੰਡੀਆ ਕਰਾਟੇ ਓਰਗਨਾਈਜ਼ੇਸ਼ਨ ਅਧੀਨ ਜੱਜ ਬਣਨ ਲਈ ਕਰਵਾਈ ਗਈ ਪ੍ਰੀਖਿਆ 'ਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀ ਬਿਨਲਦੀਪ ਸਿੰਘ, ਜੋਬਨਪ੍ਰੀਤ ਸਿੰਘ, ਤਨਵੀਰਪਾਲ ਸਿੰਘ ਤੇ ਅਭਿਰਾਜਪਾਲ ਸਿੰਘ ਨੇ ਲਿਖਤੀ ਪ੍ਰੀਖਿਆ ਅਤੇ ਪ੍ਰੈਕਟੀਕਲ ਪ੍ਰੀਖਿਆ ਨੂੰ ਪਹਿਲੇ ਦਰਜੇ 'ਤੇ ਪਾਸ ਕੀਤਾ | ਵਿਦਿਆਰਥੀਆਂ ਵਲੋਂ ਕੀਤੇ ਬੇਮਿਸਾਲ ਪ੍ਰਦਰਸ਼ਨ ਨੇ ਪੰਜਾਬ ਦੇ ਕਰਾਟੇ ਇਤਿਹਾਸ 'ਚ ਨਵਾਂ ਮੋੜ ਸਿਰਜਿਆ, ਜਿਸ 'ਚ ਪਹਿਲੀ ਵਾਰ 15 ਤੇ 16 ਸਾਲਾਂ ਦੇ ਖਿਡਾਰੀਆਂ ਹਰਸਿਮਰਨ ਕੌਰ ਅਤੇ ਮਨਦੀਪ ਕੌਰ ਨੂੰ ਇਕ ਜੱਜ ਬਣਨ ਦਾ ਮੁਕਾਮ ਪ੍ਰਾਪਤ ਹੋਇਆ ਹੈ | ਹੁਣ ਇਹ ਖਿਡਾਰੀ 26 ਅਪ੍ਰੈਲ ਨੂੰ ਲੁਧਿਆਣੇ ਵਿਖੇ ਨੋਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਲਈ ਜੱਜਾਂ ਦੀ ਭੂਮਿਕਾ ਨਿਭਾਉਣਗੇ | ਵਿਦਿਆਰਥੀਆਂ ਦੇ ਉੱਤਮ ਪ੍ਰਦਰਸ਼ਨ ਅਤੇ ਬੇਮਿਸਾਲ ਕਾਮਯਾਬੀ 'ਤੇ ਸਕੂਲ ਦੀ ਪਿ੍ੰਸੀਪਲ ਮੋਨਾ ਘਈ ਵਲੋਂ ਕਰਾਟੇ ਕੋਚ ਕਾਨਜੋ ਗੁਰਪ੍ਰੀਤ ਰੋਜ਼ੀ ਸੇਠੀ (ਏਸ਼ੀਅਨ ਗੋਲਡ ਮੈਡਲਿਸਟ ਅਤੇ ਇੰਟਰਨੈਸ਼ਨਲ ਕੋਚ), ਸੇਂਸੀ ਨੈਨਾ ਤੇ ਸਾਰੇ ਵਿਦਿਆਰਥੀਆਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਮੋਨਾ ਘਈ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਸਮੇਂ ਦੌਰਾਨ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਦੇ ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ), ਗਗਨਦੀਪ ਕੌਰ ਜੱਜ ਪਿ੍ੰਸੀਪਲ ਅਕਾਲ ਅਕੈਡਮੀ ਇੰਟਰਨੈਸ਼ਨਲ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ, ਸਕੂਲ ਦੇ ਕੋਆਰਡੀਨੇਟਰ, ਐਕਟੀਵਿਟੀ ਇੰਚਾਰਜ, ਹਾਊਸ ਇੰਚਾਰਜ