11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸਾਬਕਾ ਚੇਅਰਮੈਨ ਅਵਤਾਰ ਸਿੰਘ ਮੀਰੇ ਅਕਾਲੀ ਦਲ ਦੀ ਪੱਛੜੀਆਂ ਸ਼ੇ੍ਰਣੀਆਂ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 25-04-2026
ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)-ਸ਼ੋ੍ਰਮਣੀ ਅਕਾਲੀ ਦਲ ਦੇ ਪੱਛੜੀਆਂ ਸ਼ੇ੍ਰਣੀਆਂ ਵਿੰਗ ਦੀ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਮੀਰੇ ਦੀਆਂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ | ਵਿੰਗ ਦੇ ਕੌਮੀ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਪੱਛੜੀਆਂ ਸ਼ੇ੍ਰਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ, ਮੈਂਬਰ ਸ਼ੋ੍ਰਮਣੀ ਕਮੇਟੀ ਨਾਲ ਸਲਾਹ ਮਸ਼ਵਰਾ ਕਰਕੇ ਹਲਕੇ ਵਿਚ ਬੀ.ਸੀ. ਵਿੰਗ ਦੇ ਜਥੇਬੰਦਕ ਢਾਂਚਾ ਬਣਾਉਣ ਤੇ ਇਸਦੀ ਰਿਪੋਰਟ ਇਕ ਮਹੀਨੇ ਦੇ ਅੰਦਰ-ਅੰਦਰ ਸ਼ੋ੍ਰਮਣੀ ਅਕਾਲੀ ਦਲ ਦੇ ਪਛੜੀਆਂ ਸ਼੍ਰੇਣੀਆਂ ਵਿੰਗ ਨੂੰ ਭੇਜੀ ਜਾਵੇ | ਇਥੇ ਵਰਨਣਯੋਗ ਹੈ ਕਿ ਅਵਤਾਰ ਸਿੰਘ ਮੀਰੇ ਇਸ ਤੋਂ ਪਹਿਲਾਂ ਲੈਂਡ ਮਾਰਟਗੇਜ ਬੈਂਕ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਤੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਵਜੋਂ ਆਪਣੇ ਫ਼ਰਜ ਬਾਖ਼ੂਬੀ ਨਾਲ ਨਿਭਾ ਚੁੱਕੇ ਹਨ | ਅਵਤਾਰ ਸਿੰਘ ਮੀਰੇ ਨੇ ਆਪਣੀ ਨਿਯੁਕਤੀ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਛੜੀਆਂ ਸ਼੍ਰੇਣੀਆਂ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਹੋਰ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ ਤੇ ਪਛੜੀਆਂ ਸ਼੍ਰੇਣੀਆਂ ਵਿੰਗ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸੇ ਦੌਰਾਨ ਹੀ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਦ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਅਕਾਲੀ ਦਲ ਕਪੂਰਥਲਾ ਹਲਕੇ ਦੇ ਇੰਚਾਰਜ ਐਚ. ਐਸ. ਵਾਲੀਆ, ਸੀਨੀਅਰ ਅਕਾਲੀ ਆਗੂ ਇੰਜ. ਸਵਰਨ ਸਿੰਘ, ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਸੀਨੀਅਰ ਅਕਾਲੀ ਆਗੂ ਸਤਬੀਰ ਸਿੰਘ ਬਿੱਟੂ ਖੀਰਾਂਵਾਲੀ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੂਲੇ, ਫਗਵਾੜਾ ਸ਼ਹਿਰੀ ਹਲਕੇ ਦੇ ਇੰਚਾਰਜ ਰਣਜੀਤ ਸਿੰਘ ਖੁਰਾਣਾ, ਦਿਹਾਤੀ ਹਲਕੇ ਦੇ ਇੰਚਾਰਜ ਰਜਿੰਦਰ ਸਿੰਘ ਚੰਦੀ, ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਘੁਮਾਣ, ਜਸਬੀਰ ਸਿੰਘ ਡਡਵਿੰਡੀ ਤੇ ਹੋਰ ਆਗੂਆਂ ਨੇ ਅਵਤਾਰ ਸਿੰਘ ਮੀਰੇ ਨੂੰ ਪਛੜੀਆਂ ਸ਼ੇ੍ਰਣੀਆਂ ਦੀ ਕੋਰ ਕਮੇਟੀ ਦਾ ਮੈਂਬਰ ਬਣਾਉਣ 'ਤੇ ਮੁਬਾਰਕਬਾਦ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਤਲਵਾਰਬਾਜ਼ੀ ਚੈਂਪੀਅਨਸ਼ਿਪ 27 ਨੂੰ <br/> ਅਗਲੀ ਖ਼ਬਰ ਸਕੂਲਾਂ 'ਚ 'ਨਸ਼ਾ ਛੱਡੋ' ਵਰਕਸ਼ਾਪ ਦਾ ਆਯੋਜਨ <br/>
Ad Position 24