10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਖੇਤਰਾਂ 'ਚ ਰਹਿੰਦੇ ਕਿਰਾਏਦਾਰਾਂ ਦੀ ਜਾਂਚ ਤੁਰੰਤ ਕਰਵਾਈ ਜਾਵੇ-ਓਮਕਾਰ ਕਾਲੀਆ <br/>

Ad Position 21
No active advertisement
ਅਜੀਤ ਡੈਸਕ 25-04-2026
ਕਪੂਰਥਲਾ, 24 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਅੰਦਰੂਨੀ ਤੇ ਬਾਹਰਲੇ ਖੇਤਰਾਂ ਵਿਚ ਰਹਿੰਦੇ ਕਿਰਾਏਦਾਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਤੇ ਅੱਗੇ ਤੋਂ ਮਕਾਨ ਮਾਲਕਾਂ ਨੂੰ ਆਪਣਾ ਮਕਾਨ ਕਿਰਾਏ 'ਤੇ ਦੇਣ ਤੋਂ ਪਹਿਲਾਂ ਕਿਰਾਏਦਾਰਾਂ ਦੀ ਪੁਲਿਸ ਜਾਂਚ ਕਰਵਾਉਣ ਦੀ ਸਖ਼ਤੀ ਨਾਲ ਹੁਕਮ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਕਈਵਾਰ ਬਿਨਾਂ ਕਿਸੇ ਪੁੱਛਗਿੱਛ ਦੇ ਲੋਕ ਆਪਣੇ ਮਕਾਨ ਕਿਰਾਏ 'ਤੇ ਦੇ ਦਿੰਦੇ ਹਨ ਤੇ ਕੁੱਝ ਸ਼ੱਕੀ ਵਿਅਕਤੀ ਮਕਾਨ ਕਿਰਾਏ 'ਤੇ ਲੈ ਕੇ ਸਮਾਜਿਕ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦਿੰਦੇ ਹਨ | ਉਨ੍ਹਾਂ ਕਿਹਾ ਕਿ ਬੀਤੀ 27, 28 ਮਾਰਚ ਨੂੰ ਮਲੇਰਕੋਟਲਾ ਵਿਚ ਜੰਮੂ ਕਸ਼ਮੀਰ ਦੀ ਪੁਲਿਸ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਕੀਤੇ ਇਕ ਸਾਂਝੇ ਆਪ੍ਰੇਸ਼ਨ ਦੌਰਾਨ ਮਲੇਰ ਕੋਟਲਾ ਨੇੜਲੇ ਇਕ ਪਿੰਡ ਤੋਂ ਪਿਛਲੇ ਕਈ ਵਰਿ੍ਹਆਂ ਤੋਂ ਕਿਰਾਏ 'ਤੇ ਰਹਿ ਰਹੇ ਦੋ ਵਿਅਕਤੀਆਂ ਨੂੰ ਲੋੜੀਂਦੇ ਅੱਤਵਾਦੀ ਹੋਣ ਦੇ ਸ਼ੱਕ 'ਚ ਗਿ੍ਫ਼ਤਾਰ ਕੀਤਾ ਤੇ ਫੜੇ ਗਏ ਦੋਵੇਂ ਵਿਅਕਤੀ ਪਾਕਿਸਤਾਨੀ ਨਾਗਰਿਕ ਦੱਸੇ ਜਾਂਦੇ ਹਨ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਉਹ ਸਾਰੇ ਥਾਣਿਆਂ 'ਚ ਕਿਰਾਏਦਾਰਾਂ ਸਬੰਧੀ ਸੂਚਨਾ ਇਕੱਤਰ ਕਰਨ ਲਈ ਵੱਖਰੇ ਸੈੱਲ ਦੀ ਸਥਾਪਨਾ ਕਰੇ ਜਿਥੇ ਲੋਕ ਆਪਣੇ ਕਿਰਾਏਦਾਰਾਂ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾ ਸਕਣ |

Ad Position 22
No active advertisement
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵਲੋਂ ਨੋ ਵਰਕ ਡੇ ਕਰਕੇ ਅਦਾਲਤੀ ਕੰਮਕਾਜ ਰੱਖਿਆ ਬੰਦ ਅਗਲੀ ਖ਼ਬਰ ਅੰਮਿ੍ਤਸਰ 'ਚ 7 ਫਰਜ਼ੀ ਰਜਿਸਟਰੀਆਂ ਕਰਵਾਉਣ ਦੇ ਲੱਗੇ ਦੋਸ਼
Ad Position 24