10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਸਰਕਾਰੀ ਸਕੂਲ ਬੇਗੋਵਾਲ 'ਚ ਸਟੇਸ਼ਨਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 25-04-2026
ਬੇਗੋਵਾਲ, 24 ਅਪ੍ਰੈਲ (ਸੁਖਜਿੰਦਰ ਸਿੰਘ)-ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਬੇਗੋਵਾਲ ਵਿਖੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਰਜੇਸ਼ ਕੁਮਾਰ ਨੇ ਰੋਟਰੀ ਕਲੱਬ ਬੇਗੋਵਾਲ ਗਰੇਟਰ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਦੇਣ ਸਮੇਂ ਰੋਟਰੀ ਕਲੱਬ ਬੇਗੋਵਾਲ ਗਰੇਟਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਲੱਬ ਪਿਛਲੇ ਲੰਮੇ ਸਮੇਂ ਤੋਂ ਹਰ ਖੇਤਰ 'ਚ ਜੋ ਸਮਾਜ ਸੇਵੀ ਗਤੀਵਿਧੀਆਂ ਕਰ ਰਹੀ ਹੈ ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਉਨੀ ਥੋੜੀ ਹੈ | ਇਸ ਮੌਕੇ ਕਲੱਬ ਪ੍ਰਧਾਨ ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਬਰਿਆਰ, ਮਾਸਟਰ ਬਲਜਿੰਦਰ ਗਾਂਧੀ ਸੈਂਟਰ ਹੈੱਡ ਟੀਚਰ, ਧਰਮਪਾਲ ਸਰਾਫ਼, ਚੇਤਨ ਢੀਂਗਰਾ, ਤੀਰਥ ਚੰਦ, ਹਰਪ੍ਰੀਤ ਸਿੰਘ ਸੈਂਟਰ ਹੈੱਡ ਟੀਚਰ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਅਮਰਜੀਤ ਕੌਰ, ਦਲਜਿੰਦਰ ਕੌਰ ਅੰਗਰੇਜ਼ੀ ਅਧਿਆਪਕਾ, ਹਰਦੇਵ ਕੌਰ ਹਿੰਦੀ ਅਧਿਆਪਕਾ, ਅਨੂ ਗਣਿਤ ਅਧਿਆਪਕਾ ਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਸਕੂਲ ਮਸੀਤਾਂ 'ਚ ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਰੋਕਥਾਮ ਲਈ ਸਪਰੇਅ ਮੁਹਿੰਮ ਚਲਾਈ ਅਗਲੀ ਖ਼ਬਰ ਕਮਰਾਏ 'ਚ ਅੱਗ ਲੱਗਣ ਕਰਕੇ 30 ਏਕੜ ਨਾੜ ਸੜਿਆ <br/>
Ad Position 24