10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਲੀਗਲ ਅਵੇਅਰਨੈੱਸ ਮੰਚ ਨੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 25-04-2026
ਜਲੰਧਰ, 24 ਅਪ੍ਰੈਲ (ਜਤਿੰਦਰ ਪੰਮੀ)-ਲੀਗਲ ਅਵੇਅਰਨੈੱਸ ਮੰਚ ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਡਾ. ਬੀ. ਆਰ. ਅੰਬੇਡਕਰ ਦਾ 135ਵਾਂ ਜਨਮ ਦਿਨ ਸ਼ਰਧਾ ਨਾਲ ਮਨਾਇਆ | ਸਭ ਤੋਂ ਪਹਿਲਾਂ ਡੀ. ਬੀ. ਏ. ਦੇ ਪ੍ਰਧਾਨ ਰਾਜ ਛਾਬੜਾ ਤੇ ਸਮੂਹ ਵਕੀਲਾਂ ਵਲੋਂ ਬਾਬਾ ਸਾਹਿਬ ਦੀ ਤਸਵੀਰ 'ਤੇ ਹਾਰ ਪਾ ਕੇ ਸ਼ਰਧਾ ਦਾ ਇਜ਼ਹਾਰ ਕੀਤਾ | ਐਡਵੋਕੇਟ ਹਰਭਜਨ ਸਾਂਪਲਾ ਨੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਬੇਜ਼ੁਬਾਨ ਤੇ ਬੇਸਹਾਰਾ ਲੋਕਾਂ ਨੂੰ ਜਾਗਰੂਕ ਕੀਤੇ ਤੇ ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਲਮ ਤੇ ਗਿਆਨ ਦੀ ਤਾਕਤ ਨਾਲ ਮਜ਼ਲੂਮਾਂ ਤੇ ਬੇਸਹਾਰਾ ਲੋਕਾਂ ਨੂੰ ਹੱਕ ਦਿਵਾਏ, ਜਿਸ ਦੀ ਮਿਸਾਲ ਦੁਨੀਆ 'ਚ ਕਿਸੇ ਹੋਰ ਥਾਂ ਨਹੀਂ ਮਿਲਦੀ | ਇਸ ਮੌਕੇ ਐਡਵੋਕੇਟ ਤਜਿੰਦਰ ਸਿੰਘ ਧਾਲੀਵਾਲ ਨੇ ਵੀ ਬਾਬਾ ਸਾਹਿਬ ਦੇ ਜੀਵਨ ਤੇ ਮਿਸ਼ਨ ਬਾਰੇ ਵਿਚਾਰ ਪੇਸ਼ ਕੀਤੇ | ਦਰਸ਼ਨ ਸਿੰਘ ਸਾਬਕਾ ਜੱਜ ਨੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਸਮੂਹ ਵਕੀਲਾਂ ਸਮੇਤ ਪੜ੍ਹੀ ਤੇ ਕਿਹਾ ਕਿ ਡਾ. ਬੀ. ਆਰ. ਅੰਬੇਡਕਰ ਨੇ ਭਾਰਤ ਦਾ ਸੰਵਿਧਾਨ ਲਿਖ ਕੇ ਸਾਨੂੰ ਇੱਕ ਕਾਨੂੰਨ ਦਾ ਗ੍ਰੰਥ ਦਿੱਤਾ ਹੈ, ਜਿਸ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ | ਇਸ ਮੌਕੇ ਐਡਵੋਕੇਟ ਮੋਹੇਲ ਖੰਨਾ, ਕਰਨ ਖੁੱਲਰ, ਰਾਜਿੰਦਰ ਕੁਮਾਰ ਆਜ਼ਾਦ, ਅਮਰਿੰਦਰ ਸਿੰਘ ਥਿੰਦ, ਰਾਕੇਸ਼ ਧੀਰ ਤੇ ਹੋਰ ਵਕੀਲਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਐਵੇਨਿਊ ਵੈਲਫ਼ੇਅਰ ਸੁਸਾਇਟੀ ਵਲੋਂ ਪੜ੍ਹਾਈ 'ਚ ਹੁਸ਼ਿਆਰ ਬੱਚਿਆਂ ਦਾ ਸਨਮਾਨ ਅਗਲੀ ਖ਼ਬਰ ਸ਼ਹਿਰ ਦੇ ਪ੍ਰਮੁੱਖ ਉਦਯੋਗਪਤੀਆਂ ਵਲੋਂ ਡੀ. ਸੀ. ਵਰਜੀਤ ਵਾਲੀਆ ਨਾਲ ਮੁਲਾਕਾਤ
Ad Position 24