ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ)-ਸ਼ਾਹ ਸੁਲਤਾਨ ਕਿ੍ਕਟ ਕਲੱਬ ਰਜਿ: ਸਮਾਜ ਸੇਵੀ ਸੰਸਥਾ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਅੰਗਰੇਜ਼ ਸਿੰਘ ਢਿੱਲੋਂ ਡੇਰਾ ਸੈਯਦਾਂ ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗੁਰਮੇਜ ਸਿੰਘ ਰਾਜੂ ਢਿੱਲੋਂ ਦੇ ਭਰਾ ਪ੍ਰਵਾਸੀ ਭਾਰਤੀ ਸਵ. ਰਣਜੀਤ ਸਿੰਘ ਰਾਣਾ ਢਿੱਲੋਂ, ਜੋ ਬੀਤੇ ਦਿਨੀ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 26 ਅਪ੍ਰੈਲ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ | ਸਵ: ਰਣਜੀਤ ਸਿੰਘ ਰਾਣਾ ਢਿੱਲੋਂ ਦੀ ਮੌਤ 'ਤੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਰਮਬੀਰ ਸਿੰਘ ਕੇਬੀ, ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰਬਰਦਾਰ ਜੋਗਾ ਸਿੰਘ, ਸਾਬਕਾ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸਾਬਕਾ ਬਲਾਕ ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ ਤੇ ਅਮਰਜੀਤ ਸਿੰਘ ਹੀਰਾ ਕਬੀਰਪੁਰ, ਬਲਾਕ ਕਾਂਗਰਸ -1 ਦੇ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਬਲਾਕ ਕਾਂਗਰਸ-2 ਦੇ ਪ੍ਰਧਾਨ ਗੁਰਿੰਦਰ ਪਾਲ ਸਿੰਘ ਗੋਗਾ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਬੀ. ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਗਿੱਲ, ਸਾਬਕਾ ਸਰਪੰਚ ਸੁਖਚੈਨ ਸਿੰਘ ਉਗਰੂਪੁਰ, ਸਾਬਕਾ ਸਰਪੰਚ ਪਰਮਿੰਦਰ ਸਿੰਘ ਰਾਮਪੁਰ ਜਗੀਰ, ਸਾਬਕਾ ਸਰਪੰਚ ਰਮੇਸ਼ ਚੰਦਰ ਡੱਲਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਬਬਲਾ, ਯੂਥ ਆਗੂ ਮੋਨੂੰ ਭੰਡਾਰੀ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਸਰਪੰਚ ਬਚਿੱਤਰ ਸਿੰਘ ਡੇਰਾ ਸੈਯਦਾਂ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |