ਕਪੂਰਥਲਾ, 25 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਰੇਲਵੇ ਸਟੇਸ਼ਨ 'ਤੇ ਚੱਲਦੀ ਟਰੇਨ ਤੋਂ ਹੇਠਾਂ ਡਿੱਗਣ ਕਾਰਨ ਇਕ ਨੌਜਵਾਨ ਜਖ਼ਮੀ ਹੋ ਗਿਆ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਅਭੈ ਪੁੱਤਰ ਅਨਿਲ ਕੁਮਾਰ ਵਾਸੀ ਪਟਿਆਲਾ ਨੇ ਦੱਸਿਆ ਕਿ ਉਹ 108 ਐਂਬੂਲੈਂਸ ਵਿਚ ਈ. ਐਮ. ਟੀ. ਦਾ ਕੰਮ ਕਰਦਾ ਹੈ ਅਤੇ ਅੱਜ ਉਹ ਪਿੰਡ ਫੱਤੂਢੀਂਗਾ ਵਿਖੇ ਆਪਣੀ ਡਿਊਟੀ 'ਤੇ ਜਾਣ ਲਈ ਆਇਆ ਸੀ, ਜਦੋਂ ਉਹ ਕਪੂਰਥਲਾ ਸਟੇਸ਼ਨ ਨੇੜੇ ਪਹੁੰਚਿਆ ਤਾਂ ਅਚਾਨਕ ਉਹ ਚੱਲਦੀ ਗੱਡੀ 'ਚੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਹ ਜਖ਼ਮੀ ਹੋ ਗਿਆ, ਜਿਸ ਨੂੰ ਰੇਲਵੇ ਪੁਲਿਸ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਾਹਿਲ ਵਲੋਂ ਉਸਦਾ ਇਲਾਜ ਜਾਰੀ ਹੈ ਅਤੇ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸ ਨੂੰ ਹਾਇਰ ਸੈਂਟਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ |