31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਦੇਸ਼ੀ ਪਿਸਤੌਲ ਤੇ 6 ਗੋਲੀਆਂ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-04-2026
ਕਪੂਰਥਲਾ, 25 ਅਪ੍ਰੈਲ (ਸਡਾਨਾ)-ਸਦਰ ਪੁਲਿਸ ਨੇ ਅਸਲੇ੍ਹ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਗੁਰਮੀਤ ਸਿੰਘ ਨੇ ਸਿੱਧਵਾਂ ਦੋਨਾ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਹਰਜਿੰਦਰ ਸਿੰਘ ਉਰਫ਼ ਗੋਰੀ ਵਾਸੀ ਸਿੱਧਵਾਂ ਦੋਨਾ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਿ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ, ਸ਼ੱਕ ਦੇ ਆਧਾਰ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 1 ਵਿਦੇਸ਼ੀ ਪਿਸਤੌਲ ਸਮੇਤ ਮੈਗਜ਼ੀਨ ਤੇ 6 ਜ਼ਿੰਦਾ ਰੌਂਦ ਬਰਾਮਦ ਹੋਏ, ਜੋ ਕਿ ਪਿਸਤੌਲ ਸੰਬੰਧੀ ਕੋਈ ਵੀ ਲਾਇਸੈਂਸ ਪੇਸ਼ ਨਹੀਂ ਕਰ ਸਕਿਆ | ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਅਸਲ੍ਹਾ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਐਕਟਿਵਾ ਦੀ ਟੱਕਰ ਵਿਚ ਪਤੀ-ਪਤਨੀ ਜ਼ਖ਼ਮੀ ਅਗਲੀ ਖ਼ਬਰ ਢਿਲਵਾਂ 'ਚ ਆਯੁਰਵੈਦਿਕ ਚਿਕਿਤਸਾ ਸਲਾਹ ਕੈਂਪ ਅੱਜ-ਸਵਾਮੀ ਰਣਜੀਤਾ ਆਨੰਦ
Ad Position 24