31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਾਰ ਤੇ ਐਕਟਿਵਾ ਦੀ ਟੱਕਰ ਵਿਚ ਪਤੀ-ਪਤਨੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 26-04-2026
ਕਪੂਰਥਲਾ, 25 ਅਪ੍ਰੈਲ (ਅਮਨਜੋਤ ਸਿੰਘ ਵਾਲੀਆ)-ਪਿੰਡ ਖੋਜੇਵਾਲ ਨੇੜੇ ਕਾਰ ਤੇ ਐਕਟਿਵਾ ਦੀ ਟੱਕਰ ਵਿਚ ਪਤੀ ਪਤਨੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਗੁਰਪ੍ਰੀਤ ਕੌਰ ਪਤਨੀ ਸੁਖਪ੍ਰੀਤ ਸਿੰਘ ਵਾਸੀ ਰੋਜ਼ ਐਵੇਨਿਊ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਜਲੰਧਰ ਤੋਂ ਕਪੂਰਥਲਾ ਵੱਲ ਨੂੰ ਆ ਰਹੇ ਸਨ, ਜਦੋਂ ਉਹ ਪਿੰਡ ਖੋਜੇਵਾਲ ਨੇੜੇ ਪਹੁੰਚੇ ਤਾਂ ਪਿੱਛੋਂ ਆਉਂਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਜਖ਼ਮੀ ਹੋ ਗਏ, ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਨੇ ਗੁਰਪ੍ਰੀਤ ਕੌਰ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਨਹੀਂ ਕਰਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ-ਸਰਵਜੀਤ ਸਿੰਘ ਅਗਲੀ ਖ਼ਬਰ ਵਿਦੇਸ਼ੀ ਪਿਸਤੌਲ ਤੇ 6 ਗੋਲੀਆਂ ਸਮੇਤ ਇਕ ਗਿ੍ਫ਼ਤਾਰ
Ad Position 24