31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐਸ. ਐਸ. ਪੀ. ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਅਜੀਤ ਡੈਸਕ 26-04-2026
ਨਡਾਲਾ, 25 ਅਪ੍ਰੈਲ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ ਤੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਨੂੰ ਮਿਲਿਆ ਤੇ ਮੰਗਾਂ ਸੰਬੰਧਿਤ ਮੰਗ-ਪੱਤਰ ਸੌਂਪਿਆ ਗਿਆ | ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਜ਼ੋਨ ਸਕੱਤਰ ਜਸਵੰਤ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਨਾਲ ਸੰਬੰਧਿਤ ਕਈ ਮਸਲੇ ਲੰਬੇ ਸਮੇਂ ਤੋਂ ਹੱਲ ਨਹੀਂ ਹੋ ਰਹੇ ਇਸ ਬਾਰੇ ਕਈ ਵਾਰ ਸੰਬੰਧਿਤ ਅਧਿਕਾਰੀਆਂ ਨੂੰ ਮਿਲੇ ਪਰ ਮਸਲੇ ਦਾ ਹੱਲ ਨਹੀਂ ਹੋਇਆ | ਇਸ ਲਈ ਅੱਜ ਐਸ. ਐਸ. ਪੀ. ਕਪੂਰਥਲਾ ਨੂੰ ਮੰਗ-ਪੱਤਰ ਸੌਂਪਿਆ ਤੇ ਉਨ੍ਹਾਂ ਕਿਹਾ ਕਿ ਸੰਬੰਧਿਤ ਮਸਲੇ ਜਲਦ ਹੀ ਹੱਲ ਕੀਤੇ ਜਾਣਗੇ | ਜ਼ੋਨ ਆਗੂ ਕਮਲਜੀਤ ਸਿੰਘ ਤੇ ਮਲਕੀਤ ਸਿੰਘ ਨੇ ਕਿਹਾ ਕਿ ਜੇ ਮੰਗਾ ਦਾ ਹੱਲ ਨਾ ਹੋਇਆ ਆਉਣ ਵਾਲੇ ਦਿਨਾ 'ਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ 'ਚ ਕਿਸਾਨ ਮਜ਼ਦੂਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੋਰਾ ਗਿੱਲ ਨੇ ਭੁਲੱਥ-ਕਰਤਾਰਪੁਰ ਸੜਕ ਨਿਰਮਾਣ ਸੰਬੰਧੀ ਪੀ. ਡਬਲਿਊ. ਡੀ. ਐਸ. ਈ. ਜਲੰਧਰ ਨੂੰ ਲਿਖੀ ਚਿੱਠੀ <br/> ਅਗਲੀ ਖ਼ਬਰ 'ਆਪ' 'ਚ ਵੱਡਾ ਸਿਆਸੀ ਸੰਕਟ: ਪੰਜਾਬ ਦੀ ਜਨਤਾ ਦੇ ਭਰੋਸੇ ਦਾ ਹੋਇਆ ਕਤਲ-ਧਾਲੀਵਾਲ
Ad Position 24