31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਧਿਆਪਕ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨ-ਬੀਬੀ ਗੁਰਪ੍ਰੀਤ ਕੌਰ <br/>

Ad Position 21
No active advertisement
ਅਜੀਤ ਡੈਸਕ 26-04-2026
ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. 'ਚ ਵਿਸ਼ਵ ਪੁਸਤਕ ਦਿਵਸ ਦੇ ਸੰਬੰਧ 'ਚ ਇਕ ਸਮਾਗਮ ਕਰਵਾਇਆ, ਜਿਸ 'ਚ ਵਿਦਿਆਰਥੀਆਂ ਨੂੰ ਲਾਇਬ੍ਰੇਰੀ ਦੇ ਨਿਯਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਸਕੂਲ ਦੇ ਕੇ. ਜੀ. ਵਿੰਗ ਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਲਾਇਬ੍ਰੇਰੀ ਦਾ ਦੌਰਾ ਕੀਤਾ ਤੇ ਲਾਇਬ੍ਰੇਰੀ 'ਚੋਂ ਪੁਸਤਕਾਂ ਲੱਭਣ, ਲਾਇਬ੍ਰੇਰੀ ਦੇ ਅਖ਼ਬਾਰ, ਮੈਗਜ਼ੀਨ ਤੇ ਪੁਸਤਕਾਂ ਦੇ ਵੱਖ-ਵੱਖ ਵਿਭਾਗਾਂ ਬਾਰੇ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਰਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਤੇ ਪਿ੍ੰਸੀਪਲ ਡਿੰਪਲ ਸ਼ਰਮਾ ਨੇ ਸਕੂਲ ਦੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਿਸ਼ਵ ਪੁਸਤਕ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੜ੍ਹਨ ਪੱਧਰ ਨੂੰ ਮੁੱਖ ਰੱਖਦਿਆਂ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਨ |

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ <br/> ਅਗਲੀ ਖ਼ਬਰ ਭੁਲੱਥ 'ਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰੀ ਮੀਟਿੰਗ <br/>
Ad Position 24