31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਨਗਰ ਪੰਚਾਇਤ ਭੁਲੱਥ ਵਲੋਂ ਸਫ਼ਾਈ ਅਭਿਆਨ ਆਰੰਭ <br/>

Ad Position 21
No active advertisement
ਅਜੀਤ ਡੈਸਕ 26-04-2026
ਭੁਲੱਥ, 25 ਅਪ੍ਰੈਲ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਵਲੋਂ ਮੌਨਸੂਨ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਨਗਰ 'ਚ ਨਿਕਾਸੀ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਅਭਿਆਨ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਤੇ ਨਗਰ ਪੰਚਾਇਤ ਪ੍ਰਧਾਨ ਰਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ | ਇਸ ਤਹਿਤ ਭੁਲੱਥ ਗਰਬੀ ਦੀ ਫਿਰਨੀ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਈ ਗਈ | ਨਾਲਿਆਂ 'ਚ ਜੰਮੀ ਹੋਈ ਗਾਰ ਅਤੇ ਕਚਰਾ ਬਾਹਰ ਕੱਢਿਆ, ਜਿਸ ਨਾਲ ਪਾਣੀ ਦੀ ਨਿਕਾਸੀ ਨਿਰਵਿਘਨ ਹੋ ਗਈ ਹੈ ਤੇ ਆਸ-ਪਾਸ ਦੇ ਇਲਾਕਿਆਂ ਦੀ ਸਫ਼ਾਈ ਵਿਚ ਸੁਧਾਰ ਆਇਆ ਹੈ | ਇਸ ਮੌਕੇ ਪ੍ਰਧਾਨ ਰਸ਼ਪਾਲ ਸ਼ਰਮਾ ਨੇ ਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਾਲੀਆਂ ਤੇ ਸੀਵਰੇਜ ਵਿਚ ਪਲਾਸਟਿਕ ਕਚਰਾ, ਕੱਪੜੇ ਜਾਂ ਮਲਬਾ ਆਦਿ ਨਾ ਸੁੱਟਣ, ਕਿਉਂਕਿ ਇਸ ਨਾਲ ਨਿਕਾਸੀ ਪ੍ਰਣਾਲੀ ਬੰਦ ਹੋ ਜਾਂਦੀ ਹੈ ਤੇ ਮੌਨਸੂਨ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਪੈਦਾ ਹੁੰਦੀ ਹੈ | ਉਨ੍ਹਾਂ ਹੋਰ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਨਗਰ ਦੇ ਹੋਰ ਇਲਾਕਿਆਂ ਵਿਚ ਵੀ ਨਿਕਾਸੀ ਨਾਲਿਆਂ ਦੀ ਸਫ਼ਾਈ ਦਾ ਕੰਮ ਜਾਰੀ ਰੱਖਿਆ ਜਾਵੇਗਾ, ਤਾਂ ਜੋ ਮੌਨਸੂਨ ਮੌਸਮ ਦੌਰਾਨ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਬੀਰ ਸਿੰਘ ਦੇ ਸ਼ਹੀਦੀ ਦੇ ਜੋੜ ਮੇਲੇ ਲਈ ਦੇਸ਼ਾਂ-ਵਿਦੇਸ਼ਾਂ ਦੀਆਂ ਸੰਗਤਾਂ 'ਚ ਭਾਰੀ ਉਤਸ਼ਾਹ-ਕੁਲਵੰਤ ਸ਼ਾਹ,... ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ 'ਚ ਵਿਸ਼ਵ ਧਰਤੀ ਦਿਵਸ ਸੰਬੰਧੀ ਸਮਾਗਮ <br/>
Ad Position 24