ਕਪੂਰਥਲਾ, 25 ਅਪ੍ਰੈਲ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਾਇੰਸ ਸਿਟੀ ਚੌਕੀ ਇੰਚਾਰਜ ਏ. ਐਸ. ਆਈ. ਸੰਦੀਪ ਸਿੰਘ ਨੇ ਗਸ਼ਤ ਦੌਰਾਨ ਲੱਖਣ ਕਲਾਂ ਰੋਡ 'ਤੇ ਕਥਿਤ ਦੋਸ਼ੀ ਬਲਦੇਵ ਸਿੰਘ ਉਰਫ਼ ਦੇਬਾ ਵਾਸੀ ਲੱਖਣ ਖ਼ੁਰਦ ਡੇਰੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |