ਫਗਵਾੜਾ, 25 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਦੇ ਮੀਤ ਪ੍ਰਧਾਨ ਤੇ ਸਪੋਕਸਮੈਨ ਡਾ. ਹਰਜਿੰਦਰ ਸਿੰਘ ਜੱਖੂ ਵਲੋਂ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਜਥੇਦਾਰ ਗੁਰਦਿਆਲ ਸਿੰਘ ਮਾਨਾਂਵਾਲੀ ਨੂੰ ਪਾਰਟੀ ਦੀ ਕੇਂਦਰੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ | ਸਥਾਨਕ ਪਾਰਟੀ ਦਫ਼ਤਰ ਵਿਖੇ ਗੁਰਦਿਆਲ ਸਿੰਘ ਮਾਨਾਂਵਾਲੀ ਨੂੰ ਨਿਯੁਕਤੀ ਪੱਤਰ ਦਿੱਤਾ | ਇਸ ਮੌਕੇ ਮਾਨਾਂਵਾਲੀ ਨੇ ਕਿਹਾ ਕਿ ਉਹ ਪਿਛਲੇ 28 ਸਾਲਾਂ ਤੋਂ ਸਰਬਸੰਮਤੀ ਨਾਲ ਜ਼ਿਲ੍ਹਾ ਕਪੂਰਥਲਾ ਦੇ ਪ੍ਰੈੱਸ ਸਕੱਤਰ ਵਜੋਂ ਸੇਵਾ ਨਿਭਾਉਂਦੇ ਆ ਰਹੇ ਹਨ ਅਤੇ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕੀਤੀਆਂ ਹਨ | ਹੁਣ ਉਨ੍ਹਾਂ ਨੂੰ ਪਾਰਟੀ ਵਲੋਂ ਇਕ ਹੋਰ ਵੱਡੇ ਅਹੁਦੇ 'ਤੇ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ, ਜਿਸ ਨੂੰ ਉਹ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ | ਉਨ੍ਹਾਂ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ, ਬੀਬੀ ਸੁਖਜੀਤ ਕੌਰ ਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਡਡਵਿੰਡੀ ਦਾ ਧੰਨਵਾਦ ਕੀਤਾ |