01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਕਰਵਾਇਆ ਗ੍ਰੈਜੂਏਸ਼ਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 26-04-2026
ਕਪੂਰਥਲਾ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ 'ਚ ਯੂ. ਕੇ. ਜੀ., ਦੂਜੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਗਰੈਜੂਏਸ਼ਨ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਤੇ ਸਕੱਤਰ ਪਰਮਿੰਦਰ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਰਿਵਾਇਤੀ ਢੰਗ ਨਾਲ ਦੀਪ ਜਗਾਉਣ ਨਾਲ ਹੋਈ ਤੇ ਬਾਅਦ 'ਚ ਵਿਦਿਆਰਥੀਆਂ ਨੇ ਸ਼ਾਨਦਾਰ ਨਿ੍ਤ ਪੇਸ਼ ਕੀਤਾ ਤੇ ਬਾਅਦ 'ਚ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਨਾਨਕਪੁਰ ਤੇ ਸਕੱਤਰ ਪਰਮਿੰਦਰ ਕੌਰ ਨੇ ਕਿਹਾ ਕਿ ਇਹ ਸਮਾਗਮ ਕਰਵਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਨਾ ਹੈ, ਜੋ ਗੋਇਨਕਨ ਸਬ ਜੂਨੀਅਰ ਵਿੰਗ ਤੋਂ ਜੂਨੀਅਰ ਗੋਇਨਕਰ ਵਿੰਗ ਵਿਚ ਅਤੇ ਜੂਨੀਅਰ ਗੋਇਨਕਰ ਵਿੰਗ ਤੋਂ ਸੀਨੀਅਰ ਗੋਇਨਕਰ ਵਿੰਗ ਵਿਚ ਸ਼ਾਮਿਲ ਹੋਏ ਹਨ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਸਕੂਲ ਦੀ ਪਿ੍ੰਸੀਪਲ ਡਾ. ਹੀਨਾ ਅਰੋੜਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ 'ਚ ਅੱਗੇ ਵੱਧ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਹੋਰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਡਿਗਰੀਆਂ ਪ੍ਰਾਪਤ ਕਰਕੇ ਵਿਦਿਆਰਥੀਆਂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮਹਾਵੀਰ ਜੈਨ ਮਾਡਲ ਸਕੂਲ ਵਿਖੇ ਖ਼ੂਨ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਕਾਨੂੰਗੋ ਪਰਮਜੀਤ ਰਾਮ ਦੇ ਪਰਿਵਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਕੀਤੀ ਸਟੇਸ਼ਨਰੀ ਦੀ ਵੰਡ <br/>
Ad Position 24