ਫਗਵਾੜਾ, 25 ਅਪੈ੍ਰਲ (ਹਰਜੋਤ ਸਿੰਘ ਚਾਨਾ)-ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਕੈਂਪਸ 'ਚ ਜੈਨ ਪੂਜ ਮੇਘ ਰਿਸ਼ੀ ਚੈਰੀਟੇਬਲ ਡਿਸਪੈਂਸਰੀ ਵਲੋਂ ਲਾਈਫ਼ ਕੇਅਰ ਫਾਊਾਡੇਸ਼ਨ ਦੇ ਸਹਿਯੋਗ ਨਾਲ ਖ਼ੂਨ ਜਾਂਚ ਕੈਂਪ ਲਗਾਇਆ | ਇਸ ਮੌਕੇ ਡਿਸਪੈਂਸਰੀ ਦੇ ਪ੍ਰਧਾਨ ਮਹੇਸ਼ ਜੈਨ ਤੇ ਜੈਨ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਦੌਰਾਨ ਫਾਊਾਡੇਸ਼ਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ 512ਵਾਂ ਖ਼ੂਨ ਜਾਂਚ ਕੈਂਪ ਲਗਾਇਆ ਗਿਆ ਹੈ | ਕੈਂਪ 'ਚ 250 ਤੋਂ ਵੱਧ ਲੋਕਾਂ ਦੇ ਮੁਫ਼ਤ ਖ਼ੂਨ ਟੈੱਸਟ ਕੀਤੇ ਗਏ, ਜਦਕਿ ਕੁਝ ਹੋਰ ਟੈੱਸਟ ਬਹੁਤ ਹੀ ਘੱਟ ਖ਼ਰਚ 'ਤੇ ਕੀਤੇ ਗਏ | ਕੈਂਪ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ, ਸਕੱਤਰ ਲਲਿਤ ਜੈਨ ਤੇ ਅਜੀਤ ਜੈਨ ਵੀ ਖਾਸ ਤੌਰ 'ਤੇ ਪਹੁੰਚੇ ਅਤੇ ਲਾਈਫ ਕੇਅਰ ਫਾਊਾਡੇਸ਼ਨ ਦੇ ਸਾਰੇ ਮੈਂਬਰਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮਿਸ਼ਨ ਸਿਹਤਮੰਦ ਪੰਜਾਬ ਦੇ ਤਹਿਤ ਚੈਰੀਟੇਬਲ ਸੰਸਥਾ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਖ਼ੂਨ ਸਾਡੀ ਜ਼ਿੰਦਗੀ ਦੀ ਲਾਈਨ ਹੈ ਤੇ ਇਸ ਦੀ ਜਾਂਚ ਸਮੇਂ-ਸਮੇਂ 'ਤੇ ਡਾਕਟਰੀ ਸਲਾਹ ਨਾਲ ਜ਼ਰੂਰ ਕਰਵਾਉਣੀ ਚਾਹੀਦੀ ਹੈ, ਤਾਂ ਜੋ ਕਿਸੇ ਵੀ ਬਿਮਾਰੀ ਦਾ ਪਹਿਲਾਂ ਹੀ ਪਤਾ ਲੱਗ ਸਕੇ ਅਤੇ ਸਮੇਂ 'ਤੇ ਇਲਾਜ ਹੋ ਸਕੇ | ਉਨ੍ਹਾਂ ਕੈਂਪ ਵਿਚ ਸਹਿਯੋਗ ਦੇਣ ਲਈ ਸਕੂਲ ਸਟਾਫ਼ ਦਾ ਵੀ ਧੰਨਵਾਦ ਕੀਤਾ |