ਸੁਲਤਾਨਪੁਰ ਲੋਧੀ, 22 ਅਪ੍ਰੈਲ (ਪ.ਪ. ਰਾਹੀਂ)-ਸਰਕਾਰੀ ਦਫ਼ਤਰਾਂ ਵਿਚ ਸੇਵਾਵਾਂ ਦੇ ਰਹੇ ਕਰਮਚਾਰੀਆਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਤੇ ਹਾਜ਼ਰੀ ਯਕੀਨੀ ਲਈ ਦਫ਼ਤਰਾਂ ਵਿਚ ਬਾਇਓਮੈਟਿ੍ਕ ਸਿਸਟਮ ਤੁਰੰਤ ਲਾਗੂ ਕਰਨ ਦੀ ਮੰਗ ਕਰਦਿਆਂ ਹਲਕਾ ਸੁਲਤਾਨਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਵੱਡੇ ਕਦਮ ਚੁੱਕੇ ਹਨ ਪਰ ਸਰਕਾਰੀ ਦਫ਼ਤਰਾਂ ਕਰਮਚਾਰੀਆਂ ਦੀ ਹਾਜ਼ਰੀ ਘੱਟ ਹੋਣ ਕਾਰਨ ਕਈ ਵਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਖੱਜਲਖੁਆਰੀ ਤੋਂ ਬੱਚ ਸਕਣ | ਉਨ੍ਹਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ ਜੋ ਕਾਨੂੰਨ ਪਾਸ ਕਰਵਾਇਆ ਗਿਆ ਹੈ ਉਸ ਦੀ ਹਰ ਵਰਗ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਲੋਕ 2027 ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਭਾਰੀ ਸਮਰਥਨ ਦੇਣਗੇ |