01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਦੀਪੇਵਾਲ ਨੇੜੇ ਸ਼ੱਕੀ ਹਾਲਾਤਾਂ 'ਚ ਬਜ਼ੁਰਗ ਦੀ ਲਾਸ਼ ਬਰਾਮਦ-ਪਰਿਵਾਰ ਵਲੋਂ ਕਤਲ ਦਾ ਸ਼ੱਕ ਜਤਾਇਆ <br/>

Ad Position 21
No active advertisement
ਅਜੀਤ ਡੈਸਕ 26-04-2026
ਸੁਲਤਾਨਪੁਰ ਲੋਧੀ, 25 ਅਪ੍ਰੈਲ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ–ਲੋਹੀਆਂ ਮਾਰਗ 'ਤੇ ਪਿੰਡ ਦੀਪੇਵਾਲ ਦੇ ਨੇੜੇ ਉਸ ਵੇਲੇ ਦਹਿਸ਼ਤ ਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਮਿਲੀ | ਮਿ੍ਤਕ ਦੀ ਪਛਾਣ ਤਰਸੇਮ ਸਿੰਘ (65) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ | ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਇਸ ਦਰਮਿਆਨ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮਾਮਲੇ 'ਚ ਕਤਲ ਕੀਤੇ ਜਾਣ ਦਾ ਸ਼ੱਕ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ | ਫ਼ਿਲਹਾਲ ਪੁਲਿਸ ਵਲੋਂ ਹਰ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ | ਇਸ ਘਟਨਾ ਨਾਲ ਪਿੰਡ ਦੀਪੇਵਾਲ ਤੇ ਇਸਦੇ ਆਸ-ਪਾਸ ਦੇ ਇਲਾਕੇ 'ਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਦਿੱਤੇ 17 ਕਰੋੜ ਰੁਪਏ ਭਗਵਾਨ ਵਾਲਮੀਕਿ ਤੀਰਥ ਗਿਆਨ ਆਸ਼ਰਮ ਦੇ ਵੱਖ-ਵੱਖ ਕਾਰਜਾਂ 'ਤੇ ਖ਼ਰਚ ਕੀਤੀ... ਅਗਲੀ ਖ਼ਬਰ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਦਫ਼ਤਰਾਂ 'ਚ ਬਾਇਓਮੈਟਿ੍ਕ ਸਿਸਟਮ ਲਾਗੂ ਕੀਤਾ ਜਾਵੇ-ਕਮਲਪ੍ਰੀਤ ਸਿੰਘ
Ad Position 24