01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਇਨਵੈਸਟੀਚਰ ਸਮਾਰੋਹ ਕਰਵਾਇਆ

Ad Position 21
No active advertisement
ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਕਰਵਾਏ ਇਨਵੈਸਟੀਚਰ ਸਮਾਰੋਹ ਦੇ ਦਿ੍ਸ਼ | ਤਸਵੀਰਾਂ : ਮਨਜੀਤ ਸਟੂਡੀਓ <br/> 26-04-2026
ਭੁਲੱਥ, 25 ਅਪ੍ਰੈਲ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਇੰਨਵੈਸਟੀਚਰ ਸਮਾਰੋਹ ਕਰਵਾਇਆ | ਸਮਾਰੋਹ ਵਿਚ ਸਿਵਲ ਹਸਪਤਾਲ ਭੁਲੱਥ ਤੋਂ ਡਾ. ਅਮਨਜੋਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ | ਇਸ ਮੌਕੇ ਮੁੱਖ ਮਹਿਮਾਨ ਡਾ. ਅਮਨਜੋਤ ਕੌਰ ਤੇ ਸਕੂਲ ਦੇ ਪਿ੍ੰਸੀਪਲ ਸੋਨੂੰ ਸ਼ਰਮਾ ਵਲੋਂ ਹੈੱਡ ਗਰਲ ਏਕਮਜੋਤ ਕੌਰ ਤੇ ਹੈੱਡ ਬੁਆਏ ਹਰਸਿਮਰਨਜੋਤ ਸਿੰਘ ਨੂੰ ਉਨ੍ਹਾਂ ਦੇ ਅਹੁਦਿਆਂ ਲਈ ਸੈਸ਼ਸ ਤੇ ਬੈਜ ਪ੍ਰਦਾਨ ਕਰਕੇ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੂੰ ਹਾਊਸ ਕੈਪਟਨ, ਵਾਈਸ ਕੈਪਟਨ, ਪ੍ਰੀਫੈਕਟ, ਕਲੱਬ ਸਕੱਤਰ ਤੇ ਕਲਾਸ ਪ੍ਰਤੀਨਿਧੀ ਆਦਿ ਅਹੁਦਿਆਂ ਨਾਲ ਨਿਵਾਜਿਆ ਅਤੇ ਬੈਜਸ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਦਸਵੀਂ ਜਮਾਤ ਦੇ ਸੀ. ਬੀ. ਐਸ. ਈ. ਬੋਰਡ ਦੇ ਨਤੀਜਿਆਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ, ਸਕੂਲ ਬੈਗ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ | ਜਿਹੜੇ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ, ਉਨ੍ਹਾਂ ਨੂੰ ਵੀ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ | ਇਸ ਦੇ ਨਾਲ ਹੀ ਅਧਿਆਪਕਾਂ ਨੂੰ ਵੀ ਉਨ੍ਹਾਂ ਦੇ ਸੰਬੰਧਿਤ ਵਿਭਾਗਾਂ ਅਨੁਸਾਰ ਬੈਜਸ ਲਗਾਏ ਗਏ | ਸਮਾਗਮ 'ਚ ਵਿਦਿਆਰਥੀਆਂ ਦੇ ਮਾਤਾ-ਪਿਤਾ ਨੇ ਵੀ ਹਾਜ਼ਰੀ ਭਰੀ ਅਤੇ ਇਸ ਪ੍ਰੋਗਰਾਮ ਦੀ ਖ਼ੂਬ ਸਰਾਹਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਬੱਚਿਆਂ 'ਚ ਉਤਸ਼ਾਹ ਪੈਦਾ ਕਰਦੇ ਹਨ ਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ | ਅੰਤ 'ਚ ਪਿ੍ੰਸੀਪਲ ਸੋਨੂੰ ਸ਼ਰਮਾ ਵਲੋਂ ਮੁੱਖ ਮਹਿਮਾਨ ਡਾ. ਅਮਨਜੋਤ ਕੌਰ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਸਮਾਰੋਹ ਵਿਚ ਸ਼ਿਰਕਤ ਕਰਨ ਲਈ ਕੀਤਾ | ਸਮਾਰੋਹ ਦੇ ਅੰਤ 'ਚ ਡਾ. ਅਮਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਉਚਾਈਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ਾਨਦਾਰ ਨਤੀਜੇ ਲਿਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਨਾਲ ਹੀ ਸਾਰੇ ਬੈਜ ਹੋਲਡਰਜ਼ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਠੋਰ ਮਿਹਨਤ ਕਰਕੇ ਚੰਗੇ ਇਨਸਾਨ ਬਣਨ ਅਤੇ ਅਕੈਡਮੀ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੋਠੀ 'ਚੋਂ ਚੋਰੀ ਕਰਦੇ ਦੋ ਨੌਜਵਾਨ ਕਾਬੂ ਕਰਕੇ ਕੀਤੇ ਪੁਲਿਸ ਹਵਾਲੇ, ਕੇਸ ਦਰਜ ਅਗਲੀ ਖ਼ਬਰ ਐਸ. ਐਸ. ਪੀ. ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਵੀਂ ਆਸ ਜਗਾਈ-ਬਾਬਾ ਬਘੇਲ ਸਿੰਘ ਕਬੱਡੀ ਕਲੱਬ <br/>
Ad Position 24