01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਮੁੱਖ ਮੰਤਰੀ ਵਲੋਂ ਬੇਅਦਬੀ ਸੰਬੰਧੀ ਕਾਨੂੰਨ ਬਣਾਉਣਾ ਸ਼ਲਾਘਾਯੋਗ ਉਪਰਾਲਾ-ਪਾਠਕ, ਭੰਮਰਾ, ਮਾਹਲਾ

Ad Position 21
No active advertisement
ਅਜੀਤ ਡੈਸਕ 26-04-2026
ਢਿਲਵਾਂ, 25 ਅਪ੍ਰੈਲ (ਗੋਬਿੰਦ ਸੁਖੀਜਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਸੰਬੰਧੀ ਕਾਨੂੰਨ ਬਣਾਉਣਾ ਸ਼ਲਾਘਾਯੋਗ ਉਪਰਾਲਾ ਹੈ | ਇਹ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ, ਆਮ ਆਦਮੀ ਪਾਰਟੀ ਦੇ ਆਗੂ ਵਿੱਕੀ ਭੰਮਰਾ, ਆਗੂ ਪਰਮਜੀਤ ਸਿੰਘ ਮਾਹਲਾ ਨੇ ਕਿਹਾ ਕਿ ਹੁਣ ਸਰਕਾਰ ਵਲੋਂ ਵਿਸਾਖੀ ਦਿਹਾੜੇ ਮੌਕੇ ਪਾਸ ਕੀਤੇ ਬੇਅਦਬੀ ਸੰਬੰਧੀ ਕਾਨੂੰਨ ਬਣਨ ਨਾਲ ਬੇਅਦਬੀਆਂ ਨੂੰ ਠੱਲ੍ਹ ਪਵੇਗੀ | ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਬੇਅਦਬੀਆਂ ਸੰਬੰਧੀ ਕੋਈ ਕਾਨੂੰਨ ਨਹੀਂ ਬਣਾ ਸਕੀਆਂ | ਹੁਣ ਬੇਅਦਬੀ ਬਿੱਲ ਪਾਸ ਹੋਣ ਨਾਲ ਗ਼ਲਤ ਅਨਸਰਾਂ ਨੂੰ ਲੰਬੀ ਸਜ਼ਾ ਦਾ ਵੀ ਡਰ ਰਹੇਗਾ | ਸਮੂਹ ਪੰਜਾਬ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਪਰਾਧੀਆਂ ਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਾ ਜਾਵੇ-ਸੀ. ਪੀ. <br/> ਅਗਲੀ ਖ਼ਬਰ ਕੋਠੀ 'ਚੋਂ ਚੋਰੀ ਕਰਦੇ ਦੋ ਨੌਜਵਾਨ ਕਾਬੂ ਕਰਕੇ ਕੀਤੇ ਪੁਲਿਸ ਹਵਾਲੇ, ਕੇਸ ਦਰਜ
Ad Position 24