01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸਵ: ਪ੍ਰਕਾਸ਼ ਸਿੰਘ ਬਾਦਲ ਦੀ ਯਾਦ 'ਚ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਲਗਾਇਆ ਖ਼ੂਨਦਾਨ ਕੈਂਪ <br/>

Ad Position 21
No active advertisement
ਅਜੀਤ ਡੈਸਕ 26-04-2026
ਫਗਵਾੜਾ, 25 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਯੂਥ ਅਕਾਲੀ ਦਲ ਹਲਕਾ ਫਗਵਾੜਾ ਤੇ ਸਟੂਡੈਂਟਸ ਆਰਗਨਾਈਜੇਸ਼ ਆਫ ਇੰਡੀਆ (ਐਸ. ਓ. ਆਈ.) ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਦੀ ਮਿੱਠੀ ਯਾਦ ਨੂੰ ਸਮਰਪਿਤ ਖ਼ੂਨ ਦਾਨ ਕੈਂਪ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਵਿਚ ਲਗਾਇਆ | ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ਤੇ ਐਸ. ਓ. ਆਈ. ਦੇ ਇੰਚਾਰਜ ਗੁਰਸਿਮਰ ਸਿੰਘ ਦੀ ਸਾਂਝੀ ਅਗਵਾਈ ਹੇਠ ਆਯੋਜਿਤ ਕੈਂਪ ਦੌਰਾਨ ਵੱਡੀ ਗਿਣਤੀ ਵਿਚ ਵਿਦਿਆਰਥੀਆਂ, ਪਾਰਟੀ ਵਰਕਰਾਂ ਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਖ਼ੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ | ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਯੂਥ ਅਕਾਲੀ ਦਲ ਤੇ ਐਸ. ਓ. ਆਈ. ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨ ਦਾਨ ਸਭ ਤੋਂ ਵੱਡਾ ਦਾਨ ਹੈ | ਯੂਥ ਅਕਾਲੀ ਦਲ ਦੇ ਸੁਖਦੀਪ ਸਿੰਘ ਵਾਲੀਆ ਤੇ ਗੁਰਸਿਮਰ ਸਿੰਘ ਇੰਚਾਰਜ ਐਸ. ਓ. ਆਈ. ਤੋਂ ਇਲਾਵਾ ਸਰਕਲ ਪ੍ਰਧਾਨ ਰਵਨੀਤ ਸਿੰਘ ਅਤੇ ਬੀ. ਸੀ. ਵਿੰਗ ਦੇ ਪ੍ਰਧਾਨ ਰੋਹਿਤ ਪਾਲ ਨੇ ਕੈਂਪ ਨੂੰ ਸਫਲ ਬਨਾਉਣ ਵਿਚ ਸਹਿਯੋਗ ਲਈ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਭਾਗ ਲਿਆ ਅਤੇ ਬਲੱਡ ਬੈਂਕ ਦੀ ਟੀਮ ਵਲੋਂ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ | ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦਿੱਤੇ ਗਏ ਤੇ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਬੀਬੀ ਸਰਬਜੀਤ ਕੌਰ, ਹਰਵਿੰਦਰ ਸਿੰਘ ਵਾਲੀਆ, ਅਵਤਾਰ ਸਿੰਘ ਭੁੰਗਰਨੀ, ਬਲਜਿੰਦਰ ਸਿੰਘ ਠੇਕੇਦਾਰ, ਜਥੇਦਾਰ ਸਰੂਪ ਸਿੰਘ ਖਲਵਾੜਾ, ਬਹਾਦਰ ਸਿੰਘ ਸੰਗਤਪੁਰ, ਬਲਜੀਤ ਸਿੰਘ ਵਾਲੀਆ, ਮੋਹਨ ਸਿੰਘ ਗਾਂਧੀ, ਝਿਰਮਲ ਸਿੰਘ ਭਿੰਡਰ, ਜਸਵਿੰਦਰ ਸਿੰਘ ਭਗਤਪੁਰਾ, ਹਰਵਿੰਦਰ ਸਿੰਘ ਬੱਲੂ ਵਾਲੀਆ, ਗੁਲਜਾਰ ਸਿੰਘ ਬਸਰਾ, ਸ਼ਿੰਗਾਰਾ ਸਿੰਘ, ਗੁਰਦੀਪ ਸਿੰਘ ਖੇੜਾ, ਰਣਜੀਤ ਸਿੰਘ ਜੀਤੀ ਖੇੜਾ, ਯੂਥ ਆਗੂ ਗੁਰਮੀਤ ਸਿੰਘ, ਅਕਾਸ਼ ਦੀਪ, ਵਿਸ਼ਾਲ, ਆਸ਼ੂ ਛਾਬੜਾ, ਪਰਮਜੀਤ ਸਿੰਘ ਆਜ਼ਾਦ, ਵਿਸ਼ੂ ਕੁਮਾਰ, ਸੁਖਬੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਗੁਰਪ੍ਰੀਤ ਸਿੰਘ ਗੋਪੀ, ਰਣਜੀਤ ਸਿੰਘ ਸੰਧਲ, ਦਵਿੰਦਰ ਸਿੰਘ, ਗਿਆਨ ਸਿੰਘ ਚਾਨਾ, ਗੁਰਮੀਤ ਸਿੰਘ ਰਾਵਲਪਿੰਡੀ, ਸੁਰਿੰਦਰ ਸਿੰਘ ਪਾਹਵਾ, ਰਿਟਾ. ਇੰਸਪੈਕਟਰ ਸੁਖਬੀਰ ਸਿੰਘ, ਜਸਬੀਰ ਸਿੰਘ ਉਮਰਾਨੰਗਲ, ਗੁਰਪ੍ਰੀਤ ਸਿੰਘ ਬੱਗਾ, ਸਰਬਜੀਤ ਸਿੰਘ ਕਾਕਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੰਡਨ 'ਚ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਰੋਸ ਮੁਜ਼ਾਹਰਾ 7 ਜੂਨ ਨੂੰ ਹੋਵੇਗਾ-ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜੇਸ਼ਨਜ... ਅਗਲੀ ਖ਼ਬਰ ਸਵ. ਅਨਿਲ ਚੋਪੜਾ ਦੇ ਸ਼ਰਧਾਂਜਲੀ ਸਮਾਗਮ ਮੌਕੇ ਹਰ ਵਰਗ ਦੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ <br/>
Ad Position 24