01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-04-2026
ਕਪੂਰਥਲਾ, 26 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ. ਆਈ. ਹਰਜਿੰਦਰਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਬਲਜੀਤ ਸਿੰਘ ਵਾਸੀ ਕਾਦੂਪੁਰ ਨਾਜਾਇਜ਼ ਠੇਕਾ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਤਲਵੰਡੀ ਚੌਧਰੀਆਂ ਵਾਲੇ ਪਾਸੇ ਤੋਂ ਇਨੋਵਾ ਗੱਡੀ 'ਚ ਸ਼ਰਾਬ ਲੈ ਕੇ ਆ ਰਿਹਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਨਾਕਾਬੰਦੀ ਕਰਕੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 27 ਹਜ਼ਾਰ ਐਮ. ਐਲ. ਵਿਸਕੀ, 7500 ਐਮ. ਐਲ. ਨਾਜਾਇਜ਼ ਸ਼ਰਾਬ ਤੇ ਇਕ ਖਿਡੌਣਾ ਪਿਸਤੌਲ ਬਰਾਮਦ ਕੀਤੀ | ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਸਵੇਰੇ 9 ਵਜੇ ਤੋਂ ਦਿਨ ਦੇ ਟਾਈਮ ਅੱਠ ਘੰਟੇ ਬਿਜਲੀ ਦਿੱਤੀ ਜਾਵੇ-ਜਸਬੀਰ ਸਿੰਘ ਲਿੱਟਾਂ <br/> ਅਗਲੀ ਖ਼ਬਰ ਡੇਹਲੋਂ ਵਿਖੇ ਕਾਂਗਰਸ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਮੱਦੇਨਜ਼ਰ ਵਰਕਰ ਸਿਖਲਾਈ ਸੰਬੰਧੀ ਅਹਿਮ ਮੀਟਿੰਗ ਨਵੀਆਂ ਵੋਟਾ...
Ad Position 24