01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤੀ ਪਾਰਟੀ ਆਗੂ ਤੇ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਮੀਟਿੰਗ ਕਰਨ ਉਪਰੰਤ | ਤਸਵੀਰ : ਲਾਡੀ ਸਟੂਡੀਓ <br/> 27-04-2026
ਸੁਲਤਾਨਪੁਰ ਲੋਧੀ, 26 ਅਪ੍ਰੈਲ (ਨਰੇਸ਼ ਹੈਪੀ)-ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ਸਾਬਕਾ ਵਿਧਾਇਕ ਕਾਂਗਰਸ ਪਾਰਟੀ ਨਵਤੇਜ ਸਿੰਘ ਚੀਮਾ ਨੇ ਪਾਰਟੀ ਆਗੂ ਤੇ ਵਰਕਰ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ | ਪਾਰਟੀ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਦੀਆਂ ਸਮੂਹ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਸ਼ਾਨ ਨਾਲ ਜਿੱਤ ਕੇ ਨਗਰ ਕੌਂਸਲ 'ਤੇ ਕਾਬਜ ਹੋਵੇਗੀ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਬਹੁਤ ਬੁਰਾ ਹਾਲ ਕੀਤਾ ਹੈ | ਆਮ ਆਦਮੀ ਪਾਰਟੀ ਦੇ 7 ਸੰਸਦ ਮੈਂਬਰਾਂ ਵਲੋਂ ਪਾਰਟੀ ਛੱਡਣ 'ਤੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਛੇਤੀ ਹੀ ਖ਼ਤਮ ਹੋਣ ਦੇ ਕੰਢੇ 'ਤੇ ਹੈ | ਉਨ੍ਹਾਂ ਇਸ ਮੌਕੇ ਨਗਰ ਕੌਂਸਲ ਚੋਣਾਂ ਲਈ 6 ਉਮੀਦਵਾਰਾਂ ਮੋਨੂੰ ਭੰਡਾਰੀ, ਗੁਰਦੀਪ ਸਿੰਘ ਕਾਲਾ ਢਿੱਲੋਂ, ਹਰਪ੍ਰੀਤ ਸਿੰਘ ਬਬਲਾ, ਸਰਬਜੀਤ ਸਿੰਘ ਛੱਬਾ, ਪੂਜਾ ਰਾਣੀ ਤੇ ਦਵਿੰਦਰ ਕੁਮਾਰ ਡੀ ਕੇ ਅਰੋੜਾ ਦੇ ਨਾਂਅ ਦਾ ਐਲਾਨ ਵੀ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਡਡਵਿੰਡੀ, ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਬਲਾਕ ਪ੍ਰਧਾਨ ਨਰਿੰਦਰ ਸਿੰਘ ਪੰਨੂ, ਗੁਰਿੰਦਰਪਾਲ ਸਿੰਘ ਭੁੱਲਰ ਬਲਾਕ ਪ੍ਰਧਾਨ, ਸਾਹਿਬ ਸਿੰਘ ਭੁੱਲਰ ਨੰਬਰਦਾਰ ਮੰਡ ਅੱਲੂਵਾਲ, ਬਲਦੇਵ ਸਿੰਘ ਰੰਗੀਲਪੁਰ ਸਾਬਕਾ ਬਲਾਕ ਸੰਮਤੀ ਮੈਂਬਰ, ਰਕੇਸ਼ ਕੁਮਾਰ ਰੋਕੀ ਮੜੀਆ, ਬਲਕਾਰ ਸਿੰਘ ਹਰਨਾਮਪੁਰ, ਹਰਪ੍ਰੀਤ ਸਿੰਘ ਬਬਲਾ, ਦਵਿੰਦਰ ਕੁਮਾਰ ਡੀ. ਕੇ., ਸਰਬਜੀਤ ਸਿੰਘ ਛੱਬਾ, ਗੁਰਦੀਪ ਸਿੰਘ ਕਾਲਾ ਢਿੱਲੋਂ, ਨਰਿੰਦਰ ਸਿੰਘ ਗਿੱਲਾਂ, ਮਨਪ੍ਰੀਤ ਸਿੰਘ ਬੂਹ, ਪਰਮਜੀਤ ਸਿੰਘ ਜੱਬੋਵਾਲ, ਮੋਨੂੰ ਭੰਡਾਰੀ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਗੁਰਪ੍ਰੀਤ ਸਿੰਘ ਫ਼ੌਜੀ ਕਾਲੋਨੀ, ਕੁਲਦੀਪ ਸਿੰਘ ਸਰੂਪਵਾਲ, ਬੀਬੀ ਸੁਖਵਿੰਦਰ ਕੌਰ, ਮਾਸਟਰ ਨਿਰਮਲ ਸਿੰਘ ਸ਼ੇਰਪੁਰ ਦੋਨਾ, ਦਿਲਬਾਗ ਸਿੰਘ ਰਾਮੇ, ਸੁਖਮਨਪ੍ਰੀਤ ਸਿੰਘ ਯੂਥ ਪ੍ਰਧਾਨ, ਯੋਗੇਸ਼ ਮੜੀਆ, ਅੰਮਿ੍ਤਪਾਲ ਲੱਖ ਵਰਿ੍ਹਆਂ, ਸੁਖਜਿੰਦਰ ਸਿੰਘ ਕਬੀਰਪੁਰ, ਹਰਜਿੰਦਰ ਸਿੰਘ ਜਿੰਦਾ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਪਰਮਿੰਦਰ ਸਿੰਘ ਪਿੰਦਾ ਰਾਮਪੁਰ ਜਗੀਰ, ਸ਼ਿੰਦਰ ਸਿੰਘ ਬੂਸੋਵਾਲ, ਹਰਨੇਕ ਸਿੰਘ ਵਿਰਦੀ, ਸ਼ਿੰਦਰਪਾਲ ਡਡਵਿੰਡੀ, ਮਲਕੀਤ ਸਿੰਘ
Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਹੋਈ 51 ਮੈਂਬਰੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ <br/> ਅਗਲੀ ਖ਼ਬਰ ਨਗਰ ਨਿਗਮ ਦੀ ਚੋਣ 'ਚ ਅਕਾਲੀ ਦਲ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗਾ-ਸਿੱਧੂ, ਵਾਲੀਆ <br/>
Ad Position 24