ਫਗਵਾੜਾ, 26 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਣਾਈ ਸ਼ਹਿਰੀ 51 ਮੈਂਬਰੀ ਕੋਰ ਕਮੇਟੀ ਦੀ ਪਹਿਲੀ ਅਹਿਮ ਮੀਟਿੰਗ ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜਰਨੈਲ ਸਿੰਘ ਵਾਹਦ ਪ੍ਰਧਾਨ ਜ਼ਿਲ੍ਹਾ ਕਪੂਰਥਲਾ (ਸ਼ਹਿਰੀ) ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਕੋਰ ਕਮੇਟੀ ਨੇ ਸਰਬਸੰਮਤੀ ਨਾਲ ਤਿੰਨ ਮਤੇ ਪਾਸ ਕੀਤੇ | ਮੀਟਿੰਗ ਉਪਰੰਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੀਟਿੰਗ 'ਚ ਗੜ੍ਹਸ਼ੰਕਰ ਦੇ ਕੋਲ ਬੀਤੇ ਦਿਨੀਂ ਸੰਵਿਧਾਨ ਨਿਰਮਾਤਾ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਘਟਨਾ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਅੱਗੇ ਤੋਂ ਅਜਿਹੀ ਕਿਸੇ ਨਿੰਦਣਯੋਗ ਘਟਨਾ ਨੂੰ ਅੰਜਾਮ ਦੇਣ ਦਾ ਇਰਾਦਾ ਰੱਖਣ ਵਾਲੇ ਅਨਸਰਾਂ 'ਚ ਡਰ ਪੈਦਾ ਹੋ ਸਕੇ | ਕੋਰ ਕਮੇਟੀ ਨੇ ਇਕ ਹੋਰ ਮਤੇ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦਾ ਵਾਅਦਾ ਪੂਰਾ ਕੀਤਾ ਜਾਵੇ | ਕੋਰ ਕਮੇਟੀ ਵਲੋਂ ਕਿਸਾਨਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਣਕ ਦੀ ਖ਼ਰੀਦ ਤੇ ਲਿਫ਼ਟਿੰਗ 'ਚ ਹੋ ਰਹੀ ਦੇਰੀ ਨੂੰ ਮੰਦਭਾਗਾ ਦੱਸਿਆ | ਖੁਰਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਸੀ, ਹੁਣ ਵੀ ਖੜ੍ਹਾ ਹੈ ਤੇ ਹਮੇਸ਼ਾ ਕਿਸਾਨਾਂ ਦੇ ਨਾਲ ਹਰ ਸੰਘਰਸ਼ ਵਿਚ ਖੜ੍ਹਾ ਰਹੇਗਾ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰ ਹਰਵਿੰਦਰ ਸਿੰਘ ਵਾਲੀਆਂ, ਸੁਖਬੀਰ ਸਿੰਘ ਕਿੰਨੜਾ, ਪਰਮਿੰਦਰ ਸਿੰਘ ਜੰਡੂ, ਪਿ੍ਤਪਾਲ ਸਿੰਘ ਮੰਗਾ, ਗੁਰਮੁਖ ਸਿੰਘ ਚਾਨਾ, ਡਾ. ਵਸੀਮ ਅਹਿਮਦ ਨੂੰ ਵੀ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਸਰਬਜੀਤ ਕੌਰ, ਸ਼ਰਨਜੀਤ ਸਿੰਘ ਅਟਵਾਲ, ਅਵਤਾਰ ਸਿੰਘ ਭੁੰਗਰਨੀ, ਬਲਜੀਤ ਸਿੰਘ ਵਾਲੀਆਂ, ਬਲਜਿੰਦਰ ਸਿੰਘ ਠੇਕੇਦਾਰ, ਸਰੂਪ ਸਿੰਘ ਖਲਵਾੜਾ, ਗੁਰਦੀਪ ਸਿੰਘ ਖੇੜਾ, ਬਹਾਦਰ ਸਿੰਘ ਸੰਗਤਪੁਰ, ਸੁਖਵਿੰਦਰ ਸਿੰਘ ਕੰਬੋਜ, ਗੁਰਮੀਤ ਸਿੰਘ ਬਡਵਾਲ, ਰਣਜੀਤ ਸਿੰਘ ਜੀਤੀ, ਕੁਲਵਿੰਦਰ ਸਿੰਘ ਕਿੰਦਾ, ਸਰਬਜੀਤ ਸਿੰਘ ਕਾਕਾ, ਹਰਜੋਤ ਸਿੰਘ ਪਾਹਵਾ, ਸ਼ਿੰਗਾਰਾ ਸਿੰਘ, ਝਿਰਮਲ ਸਿੰਘ ਭਿੰਡਰ, ਗੁਰਦਿਆਲ ਸਿੰਘ ਲੱਖਪੁਰ, ਗੁਰਪ੍ਰਸਾਦ ਬੱਗਾ, ਰਣਜੀਤ ਸਿੰਘ ਸੰਧਲ, ਗੁਰਪ੍ਰੀਤ ਬੱਗਾ, ਦਵਿੰਦਰ ਸਿੰਘ, ਗੁਰਮੀਤ ਸਿੰਘ ਰਾਵਲਪਿੰਡੀ, ਮੋਹਣ ਸਿੰਘ ਗਾਂਧੀ, ਜਸਵਿੰਦਰ ਸਿੰਘ, ਰੋਹਿਤ ਪਾਲ, ਸੁਰਿੰਦਰ ਸਿੰਘ ਪਾਹਵਾ, ਗੁਰਸਿਮਰ ਸਿੰਘ, ਗੁਰਪ੍ਰੀਤ ਸਿੰਘ, ਸੁਖਦੀਪ ਸਿੰਘ ਵਾਲੀਆ, ਸੁਖਬੀਰ ਸਿੰਘ, ਜਸਵਿੰਦਰ ਸਿੰਘ ਬਸਰਾ, ਆਸ਼ੂ ਛਾਬੜਾ, ਪਰਮਜੀਤ ਸਿੰਘ ਆਜ਼ਾਦ, ਪ੍ਰਦੀਪ ਸਿੰਘ, ਵਿਸ਼ੂ ਕੁਮਾਰ, ਚਰਨਜੀਤ ਕੁਮਾਰ ਸੁਰੇਸ਼, ਅੰਮਿ੍ਤ ਚਾਨਾ, ਗੁਰਮੁਖ ਸਿੰਘ ਅਰੋੜਾ, ਗੁਰਜੀਤ ਸਿੰਘ ਵਿਰਦੀ, ਅਮਨਦੀਪ ਸਿੰਘ,