ਬੇਗੋਵਾਲ, 25 ਅਪ੍ਰੈਲ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਦੇ ਚੇਅਰਮੈਨ ਵਿਰਸਾ ਸਿੰਘ ਤੇ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ ਦੀ ਅਗਵਾਈ 'ਚ ਕਲੱਬ ਮੈਂਬਰਾਂ ਦੀ ਅਗਵਾਈ ਵਿਚ ਹੋਈ | ਮੀਟਿੰਗ ਦਾ ਮੁੱਖ ਉਦੇਸ਼ ਇਲਾਕੇ ਵਿਚ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ ਕਰਨਾ ਤੇ ਆਉਣ ਵਾਲੇ ਸਮੇਂ ਲਈ ਨਵੇਂ ਪ੍ਰਾਜੈਕਟਾਂ ਦੀ ਯੋਜਨਾ ਬਣਾਉਣਾ ਸੀ | ਮੀਟਿੰਗ ਦੌਰਾਨ ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਡਿੰਪਲ ਐਮ. ਜੇ. ਐਫ., ਚੇਅਰਮੈਨ ਵਿਰਸਾ ਸਿੰਘ ਪੀ. ਐਮ. ਜੇ. ਐਫ. ਨੇ ਪਿਛਲੇ ਸਮੇਂ ਦੌਰਾਨ ਲਗਾਏ ਸਮਾਜ ਸੇਵੀ ਪ੍ਰਾਜੈਕਟ ਪ੍ਰਤੀ ਪ੍ਰਸੰਸਾ ਕੀਤੀ ਤੇ ਉਨ੍ਹਾਂ ਕਿਹਾ ਕਿ ਕਲੱਬ ਵਲੋਂ ਦਿੱਤਾ ਸਹਿਯੋਗ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਮੀਟਿੰਗ ਦੌਰਾਨ ਮੈਂਬਰਾਂ ਨੇ ਮਾਨਵਤਾ ਦੀ ਸੇਵਾ ਲਈ ਵਚਨਬੱਧਤਾ ਦੁਹਰਾਈ | ਕਲੱਬ ਦੇ ਪ੍ਰਧਾਨ ਨੇ ਕਿਹਾ ਕਿ 'ਲਾਇਨਜ਼ ਕਲੱਬ' ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹੇਗਾ | ਉਨ੍ਹਾਂ ਕਿਹਾ ਕਿ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਆਉਣ ਵਾਲੇ ਦਿਨਾਂ ਵਿਚ ਹੋਵੇਗੀ, ਜਿਸ ਵਿਚ ਕਲੱਬ ਵਲੋਂ ਖ਼ੂਨਦਾਨ ਕੈਂਪ, ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ | ਸਿੱਖਿਆ ਦੇ ਖੇਤਰ 'ਚ ਲੋੜਵੰਦ ਬੱਚਿਆਂ ਦੀ ਪੜ੍ਹਾਈ ਵਿਚ ਮਦਦ ਕਰਨ ਤੇ ਸਰਕਾਰੀ ਹਸਪਤਾਲਾਂ ਵਿਚ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਨੂੰ ਮਿਲਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਲਾਈਨ ਸਿਮਰਜੀਤ ਸਿੰਘ ਪੀ. ਐਮ. ਜੀ. ਐਫ., ਲਖਬੀਰ ਸਿੰਘ, ਦਰਸ਼ਨ ਸਿੰਘ, ਜਤਿੰਦਰ ਸਿੰਘ, ਮਨਿੰਦਰ ਸਿੰਘ, ਨਿਸ਼ਾਨ ਸਿੰਘ ਚੀਮਾ, ਜਗਤਾਰ ਸਿੰਘ ਹਾਜ਼ਰ ਸਨ |