ਢਿਲਵਾਂ, 26 ਅਪ੍ਰੈਲ (ਗੋਬਿੰਦ ਸੁਖੀਜਾ)-ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੇ ਹੁਕਮਾਂ ਅਨੁਸਾਰ ਬਲਾਕ ਢਿਲਵਾਂ ਅਧੀਨ ਵੱਖ-ਵੱਖ ਥਾਵਾਂ 'ਤੇ 'ਵਿਸ਼ਵ ਮਲੇਰੀਆ ਵਿਰੋਧੀ ਦਿਵਸ' ਮਨਾਇਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਵਿਰੋਧੀ ਦਿਵਸ ਹਰ ਸਾਲ 25 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਘਾਤਕ ਬਿਮਾਰੀ ਹੈ ਤੇ ਮਲੇਰੀਆ ਬੁਖ਼ਾਰ ਮਾਦਾ ਮੱਛਰ 'ਐਨਾਫਲੀਜ' ਦੇ ਕੱਟਣ ਨਾਲ ਫੈਲਦਾ ਹੈ | ਇਹ ਮੱਛਰ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ | ਇਸ ਲਈ ਆਪਣੇ ਆਲੇ-ਦੁਆਲੇ ਕਿਸੇ ਵੀ ਥਾਂ 'ਤੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ | ਇਸ ਮੌਕੇ ਬੀ. ਈ. ਈ. ਮੋਨਿਕਾ, ਐਸ. ਆਈ. ਸਰਬਜੀਤ ਸਿੰਘ, ਜਸਵਿੰਦਰ ਸਿੰਘ, ਪ੍ਰਗਟ ਸਿੰਘ ਤੇ ਐਮ. ਪੀ. ਐਚ. ਡਬਲਿਊ. ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਪ੍ਰਭਜੋਤ ਸਿੰਘ, ਯਾਦਵਿੰਦਰ ਸਿੰਘ, ਪਰਮਜੀਤ ਸਿੰਘ, ਲਵਦੀਪ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ, ਦਲਜੀਤ ਸਿੰਘ, ਅਰੁਣ ਕੁਮਾਰ ਆਦਿ ਸਮੂਹ ਸਟਾਫ਼ ਹਾਜ਼ਰ ਸਨ |