ਫਗਵਾੜਾ, 26 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਦਿਹਾਤੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਸ਼ੋ੍ਰਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਨਾਲ ਮੁਲਾਕਾਤ ਕੀਤੀ ਤੇ ਫਗਵਾੜਾ ਦੇ ਹਾਲਾਤਾਂ ਬਾਰੇ ਵਿਚਾਰ ਚਰਚਾ ਕੀਤੀ | ਇਸ ਮੌਕੇ ਮੀਟਿੰਗ ਉਪਰੰਤ ਰਜਿੰਦਰ ਸਿੰਘ ਚੰਦੀ ਨੇ ਦੱਸਿਆ ਕਿ ਉਨ੍ਹਾਂ ਨੇ ਹੀਰਾ ਸਿੰਘ ਗਾਬੜੀਆ ਨੂੰ ਦੱਸਿਆ ਕਿ ਫਗਵਾੜਾ ਹਲਕੇ ਦੇ ਕਈ ਪਿੰਡ ਬੀ. ਸੀ. ਵਰਗ ਦੇ ਗੜ੍ਹ ਹਨ ਤੇ ਉਨ੍ਹਾਂ ਪਿੰਡਾਂ ਦੇ ਮਿਹਨਤੀਆਂ ਨੂੰ ਬਣਦਾ ਮਾਣ ਸਤਿਕਾਰ ਵੀ ਦਿੱਤਾ ਗਿਆ | ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ ਦੇ ਪਿੰਡਾਂ ਦੇ ਬੀ. ਸੀ. ਵਰਗ ਦੇ ਲੋਕਾਂ ਨੇ ਡਟ ਕੇ ਸ਼ੋ੍ਰਮਣੀ ਅਕਾਲੀ ਦਲ ਦਾ ਸਾਥ ਦਿੱਤਾ ਤੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਜਿਤਾਉਣ 'ਚ ਵੀ ਵੱਡਾ ਰੋਲ ਅਦਾ ਕੀਤਾ | ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਹੁਣ ਚੜ੍ਹਦੀ ਕਲਾ ਵਿਚ ਹੈ ਤੇ ਪਿੰਡਾਂ ਦੇ ਹਰ ਵਰਗ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ | ਉਨ੍ਹਾਂ ਨੇ ਹੀਰਾ ਸਿੰਘ ਗਾਬੜੀਆ ਨੂੰ ਇਹ ਵੀ ਦੱਸਿਆ ਕਿ ਫਗਵਾੜਾ ਹਲਕੇ 'ਚ ਸੁਖਬੀਰ ਸਿੰਘ ਬਾਦਲ ਦੀ ਵੱਡੀ ਰੈਲੀ ਵੀ ਕਰਵਾਈ ਜਾਵੇਗੀ ਜੋ ਇਤਿਹਾਸਕ ਹੋਵੇਗੀ | ਰਜਿੰਦਰ ਸਿੰਘ ਚੰਦੀ ਨੇ ਇਹ ਵੀ ਦੱਸਿਆ ਕਿ ਹੀਰਾ ਸਿੰਘ ਗਾਬੜੀਆ ਜਲਦੀ ਹੀ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਆਉਣਗੇ ਤੇ ਵਰਕਰਾਂ ਅਤੇ ਆਗੂਆਂ ਨਾਲ ਟੰਗਾਂ ਵੀ ਕਰਨਗੇ |