01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਜਸਬੀਰ ਸਿੰਘ ਗੜ੍ਹੀ ਨੂੰ ਸਮਾਗਮ ਮੌਕੇ ਸਨਮਾਨਿਤ ਕਰਦੇ ਹੋਏ ਪ੍ਰਬੰਧਕ | ਤਸਵੀਰ : ਚਾਨਾ <br/> 27-04-2026
ਫਗਵਾੜਾ, 26 ਅਪੈ੍ਰਲ (ਹਰਜੋਤ ਸਿੰਘ ਚਾਨਾ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਵਲੋਂ ਫਾਊਾਡਰ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਖੂ ਦੀ ਅਗਵਾਈ ਹੇਠ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਡਾ. ਭੀਮ ਰਾਓ ਅੰਬੇਡਕਰ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸਮਾਗਮ ਅੰਬੇਡਕਰ ਭਵਨ ਅਰਬਨ ਅਸਟੇਟ ਫਗਵਾੜਾ ਵਿਖੇ ਕਰਵਾਇਆ, ਜਿਸ 'ਚ ਮੁੱਖ ਮਹਿਮਾਨ ਵਜੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ਼ਾਮਿਲ ਹੋਏ | ਇਸ ਮੌਕੇ ਗੜ੍ਹੀ ਨੇ ਆਏ ਹੋਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਵਾਇਆ ਤੇ ਬਾਕੀ ਸ਼ਿਕਾਇਤਾਂ ਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ | ਉਨ੍ਹਾਂ ਭਰੋਸਾ ਦੁਆਇਆ ਕਿ ਉਨ੍ਹਾਂ ਦਾ ਫਗਵਾੜਾ ਸ਼ਹਿਰ ਦੇ ਲੋਕਾਂ ਨਾਲ ਦਿਲੀ ਲਗਾਓ ਹੈ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਹਮੇਸ਼ਾ ਤਤਪਰ ਰਹਿਣਗੇ | ਗੜ੍ਹੀ ਨੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਫਗਵਾੜਾ ਵਾਸੀਆਂ ਲਈ ਹਮੇਸ਼ਾ ਖੁੱਲੇ੍ਹ ਹਨ ਅਤੇ ਕਦੇ ਵੀ ਕੋਈ ਆਪਣੀ ਸਮੱਸਿਆ ਲੈ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਏ. ਡੀ. ਸੀ. ਡਾ. ਸ਼ਿਖਾ ਭਗਤ, ਐਸ. ਡੀ. ਐਮ. ਰਣਦੀਪ ਸਿੰਘ ਹੀਰਾ, ਡੀ. ਐਸ. ਪੀ. ਪਲਵਿੰਦਰ ਸਿੰਘ, ਪਿ੍ੰ. ਕੇਵਲ ਸਿੰਘ ਸਰਪ੍ਰਸਤ, ਹੈਪੀ ਕੌਲ ਸਟੇਟ ਕੋਆਰਡੀਨੇਟਰ, ਅਸ਼ੋਕ ਭਾਟੀਆ 'ਆਪ' ਆਗੂ, ਧਰਮਿੰਦਰ ਸਿੰਘ ਭੁੱਲਾਰਾਈ, ਮੌਂਟੀ ਮਹਿਮੀ, ਚੇਅਰਮੈਨ ਰਜਿੰਦਰ ਘੇੜਾ, ਯੋਗਰਾਜ, ਸੁਖਜੀਤ ਕੌਰ ਭਬਿਆਣਾ, ਕੁਲਵਿੰਦਰ ਕੌਰ, ਜਸਵੰਤ ਸਿੰਘ ਫ਼ੌਜੀ, ਹਰਪ੍ਰੀਤ ਕੌਲ, ਕਮਲਜੀਤ ਕੌਰ, ਬਲਵੀਰ ਕੌਰ ਪਠਲਾਵਾ, ਬਲਜੀਤ ਕੌਰ ਅੰਬੇਡਕਰੀ, ਰਾਜੇਸ਼ ਕੁਮਾਰ ਲਵੀ ਪੰਚ, ਡਾ. ਅਵਨੀਤ ਕੌਰ ਜੱਖੂ, ਜੱਸੀ ਕੋਟ ਰਾਣੀ, ਪ੍ਰਸ਼ੋਤਮ ਖੇੜਾ, ਡਾ. ਨਰਿੰਦਰ ਕਲਸੀ, ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਜਗਨਨਾਥ ਬਾਂਸਲ, ਜਨਰਲ ਸਕੱਤਰ ਘਣਸ਼ਾਮ, ਸਰਵਣ ਬਿਰਹਾ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਐਨ. ਆਰ. ਆਈ. ਰਣਜੀਤ ਸਿੰਘ ਰਾਣਾ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ 'ਆਪ' 'ਚੋਂ ਬਾਗ਼ੀ ਹੋਏ ਰਾਜ ਸਭਾ ਮੈਂਬਰਾਂ ਦੇ ਪੁਤਲੇ ਫੂਕ ਕੇ ਕੀਤਾ ਰੋਸ ਵਿਖਾਵਾ ਔਖੇ ਵੇਲੇ ਪਾਰਟੀ ਛੱਡਣ ਵਾਲੇ ਗ਼ੱਦ...
Ad Position 24