ਨਕੋਦਰ, 26 ਅਪ੍ਰੈਲ (ਗੁਰਵਿੰਦਰ ਸਿੰਘ)-ਸਟੇਟ ਪਬਲਿਕ ਸਕੂਲ ਨਕੋਦਰ ਵਿਖੇ ਸੀ. ਬੀ. ਐਸ. ਈ. ਦੇ ਸਹਿਯੋਗ ਨਾਲ 'ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਆਨ ਐਜੂਕੇਟਿੰਗ ਪੇਰੈਂਟਸ ਅਬਾਊਟ ਐਜੂਕੇਸ਼ਨ' ਵਿਸ਼ੇ 'ਤੇ ਅਧਿਆਪਕਾਂ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ | ਸਕੂਲ ਦੀ ਪਿ੍ੰਸੀਪਲ ਡਾ. ਸੋਨੀਆ ਸਚਦੇਵਾ ਨੇ ਰਿਸੋਰਸ ਪਰਸਨ ਸ੍ਰੀਮਤੀ ਸੰਗੀਤਾ ਭਾਟੀਆ (ਹੈੱਡਮਿਸਟ੍ਰੈਸ, ਐਮ. ਜੀ. ਐਨ. ਪਬਲਿਕ ਸਕੂਲ, ਜਲੰਧਰ ਸ਼ਹਿਰ) ਅਤੇ ਸ੍ਰੀਮਤੀ ਯੋਗਿਤਾ ਮਦਾਨ (ਅਧਿਆਪਕਾ, ਐਮ. ਜੀ. ਐਨ. ਪਬਲਿਕ ਸਕੂਲ, ਜਲੰਧਰ) ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ | ਸੈਮੀਨਾਰ ਦੀ ਸ਼ੁਰੂਆਤ ਮਹਿਮਾਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਕੀਤੀ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ | ਰਿਸੋਰਸ ਪਰਸਨ ਨੇ ਨੈਪ 2020, ਐਨ. ਸੀ. ਐਫ. 2023, ਪਾਰਖ (ਪ੍ਰਕਾਸ਼) ਅਤੇ ਸਫਲ ਬਾਰੇ ਬਹੁਤ ਹੀ ਪ੍ਰਭਾਵਸ਼ਾਲੀ ਤੇ ਰੌਚਕ ਤਰੀਕੇ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਅਧਿਆਪਕਾਂ ਨਾਲ ਕਈ ਗਤੀਵਿਧੀਆਂ ਵੀ ਕਰਵਾਈਆਂ ਤੇ ਦੱਸਿਆ ਕਿ ਮਾਪਿਆਂ ਨੂੰ ਇਨ੍ਹਾਂ ਵਿਸ਼ਿਆਂ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ, ਨਾਲ ਹੀ ਵਿਦਿਆਰਥੀਆਂ ਦੇ ਭਵਿੱਖ ਲਈ ਕਰੀਅਰ ਸੰਬੰਧੀ ਜਾਣਕਾਰੀ ਵੀ ਦਿੱਤੀ | ਅੰਤ ਵਿਚ ਪਿ੍ੰਸੀਪਲ ਡਾ. ਸੋਨੀਆ ਸਚਦੇਵਾ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿਚ ਹੋਣ ਵਾਲੇ ਬਦਲਾਅ ਤੇ ਵਿਕਾਸ ਤੋਂ ਜਾਣੂ ਕਰਵਾਉਣ ਲਈ ਬਹੁਤ ਲਾਹੇਵੰਦ ਹਨ | ਉਨ੍ਹਾਂ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ |