ਸ਼ਾਹਕੋਟ, 26 ਅਪ੍ਰੈਲ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਦੇ 7 ਰਾਜ ਸਭਾ ਮੈਂਬਰਾਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਸੀਨੀਅਰ ਭਾਜਪਾ ਆਗੂ ਡਾ. ਅਮਰਜੀਤ ਸਿੰਘ ਥਿੰਦ ਨੇ ਕਿਹਾ ਕਿ ਰਾਘਵ ਚੱਢਾ, ਅਸ਼ੋਕ ਮਿੱਤਲ, ਵਿਕਰਮਜੀਤ ਸਿੰਘ ਸਾਹਨੀ, ਹਰਭਜਨ ਸਿੰਘ ਸਮੇਤ ਹੋਰ ਰਾਜ ਸਭਾ ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਾਰੇ ਵਧਾਈ ਦੇ ਪਾਤਰ ਹਨ ਕਿਉਂਕਿ ਉਨ੍ਹਾਂ ਨੇ ਭਾਜਪਾ 'ਚ ਸ਼ਾਮਿਲ ਹੋ ਕੇ ਬਹੁਤ ਵਧੀਆ ਤੇ ਅਹਿਮ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਸਿਰਫ਼ ਉਹੀ ਕਰਵਾ ਸਕਦੇ ਹਨ, ਜਿੰਨਾਂ ਦੀ ਕੇਂਦਰ ਨਾਲ ਸਾਂਝ ਹੋਵੇ | ਇਨ੍ਹਾਂ ਰਾਜ ਸਭਾ ਮੈਂਬਰਾਂ ਨੂੰ ਆਮ ਆਦਮੀ ਪਾਰਟੀ 'ਚ ਘੁਟਣ ਮਹਿਸੂਸ ਹੋ ਰਹੀ ਸੀ | ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਆਪਣੀ ਮਨਮਰਜ਼ੀ ਦੇ ਮੁੱਦਿਆਂ ਨਾਲ ਇਨ੍ਹਾਂ ਨੂੰ ਬੋਲਣ ਲਈ ਮਜ਼ਬੂਰ ਕਰਦੇ ਸਨ, ਉਸ ਤੋਂ ਪ੍ਰੇਸ਼ਾਨ ਹੋ ਕੇ ਇਨ੍ਹਾਂ ਰਾਜ ਸਭਾ ਮੈਂਬਰਾਂ ਨੇ ਅਹਿਮ ਫ਼ੈਸਲਾ ਲਿਆ ਹੈ |